ਜਲੰਧਰ 26 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ ਦੇ ਅਧਿਕਾਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ ਤੇ ਅਨਮੈਨਡ ਏਰੀਅਲ ਵਹੀਕਲਜ਼ (ਯੂ.ਏ.ਵੀਜ਼.) ਉਡਾਉਣ ’ਤੇ ਤੁਰੰਤ ਪ੍ਰਭਾਵ ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਇਸੇ ਮੰਤਵ ਲਈ ਯੂ.ਏ.ਵੀ./ਡਰੋਨ ਦੀ ਵਰਤੋਂ ਵਿੱਚ ਸ਼ਾਮਲ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਨੂੰ ਯੂ.ਏ.ਵੀ./ਡਰੋਨ ਦੀ ਤਾਇਨਾਤੀ ਤੋਂ ਪਹਿਲਾਂ ਇਸ ਦਫ਼ਤਰ ਨੂੰ ਸੂਚਨਾ ਦੇਣੀ ਹੋਵੇਗੀ। ਇਹ ਹੁਕਮ 21 ਮਾਰਚ 2025 ਨੂੰ ਜਾਰੀ ਹੋਣ ਤੋਂ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ।