Breaking
Tue. May 20th, 2025

ਦੋਆਬਾ ਯੂਥ ਕਲੱਬ ਹੁਸ਼ਿਆਰਪੁਰ ਵੱਲੋਂ ਸੁੰਦਰ ਦਸਤਾਰ ਸਜਾਉਣ ਮੁਕਾਬਲਾ 20 ਅਪ੍ਰੈਲ ਦਿਨ ਐਤਵਾਰ ਨੂੰ

ਸੁੰਦਰ ਦਸਤਾਰ ਸਜਾਉਣ ਮੁਕਾਬਲਾ

ਅਜਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਹੋਵੇਗਾ “ਸ਼ਾਨ-ਏ-ਸਿੱਖੀ” -ਪ੍ਰਧਾਨ ਹਰਕੰਵਲ ਸਿੰਘ

ਹੁਸ਼ਿਆਰਪੁਰ, 19 ਅਪ੍ਰੈਲ (ਤਰਸੇਮ ਦੀਵਾਨਾ) ਨੌਜਵਾਨਾਂ ਅਤੇ ਬੱਚਿਆਂ ਨੂੰ ਕੇਸ ਤੇ ਦਸਤਾਰ ਧਾਰਨ ਕਰਨ ਲਈ ਪ੍ਰੇਰਨਾ ਦੇਣ ਹਿੱਤ ਦੋਆਬਾ ਯੂਥ ਕਲੱਬ ਰਜਿ. ਹੁਸ਼ਿਆਰਪੁਰ ਵੱਲੋਂ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਚੌਥਾ ਸੁੰਦਰ ਦਸਤਾਰ ਸਜਾਉਣ ਮੁਕਾਬਲਾ ਸ਼ਾਨ-ਏ-ਸਿੱਖੀ 20 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਸਵੇਰੇ 9 ਵਜੇ ਤੋਂ ਬਾਅਦ ਦੁਪਿਹਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ| ਇਹ ਜਾਣਕਾਰੀ ਦਿੰਦਿਆਂ ਦੁਆਬਾ ਯੂਥ ਕਲੱਬ ਦੇ ਪ੍ਰਧਾਨ ਹਰ ਕਮਲ ਸਿੰਘ ਵਿੱਕੀ ਅਤੇ ਸੁਖਵਿੰਦਰ ਸਿੰਘ ਸਟੀਫਨ ਨੇ ਦੱਸਿਆ ਕਿ ਉਘੇ ਸਮਾਜ ਸੇਵੀ ਅਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਫਾਊਂਡਰ ਪ੍ਰਧਾਨ ਸਰਦਾਰ ਅਜਵਿੰਦਰ ਸਿੰਘ ਜੀ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਚੌਥੇ ਸੁੰਦਰ ਦਸਤਾਰ ਸਜਾਉਣ ਮੁਕਾਬਲੇ ਵਿੱਚ ਮੁਖ ਮਹਿਮਾਨ ਵਜੋਂ ਉਘੇ ਪੰਜਾਬੀ ਗਾਇਕ ਕਲਾਕਾਰ ਗੁਰਕਿਰਪਾਲ ਸੂਰਾਪੁਰੀਆ ਸ਼ਾਮਿਲ ਹੋਣਗੇ।

ਉਹਨਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਇਲਾਕੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਹਮੇਸ਼ਾ ਵਾਂਗ ਇਸ ਵਾਸਤੇ ਕੁੱਲ 16 ਇਨਾਮ ਬੱਚਿਆਂ ਵਿੱਚ ਤਕਸੀਮ ਕੀਤੇ ਜਾਣਗੇ ਵਿਸ਼ੇਸ਼ ਨਗਦ ਇਨਾਮ 11000 ਦਾ ਹੋਵੇਗਾ | ਉਹਨਾਂ ਦੱਸਿਆ ਕਿ ਇਸ ਮੌਕੇ ਗੁਰੂ ਕਾ ਲੰਗਰ ਤੇ ਚਾਹ ਦਾ ਲੰਗਰ ਅਤੁਟ ਵਰਤਾਇਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਪ੍ਰਦੀਪ ਸਿੰਘ ਬਸਣ, ਗੁਰਪ੍ਰੀਤ ਸਿੰਘ ਸੇਠੀ,ਮੀਰੀ ਪੀਰੀ ਸੇਵਾ ਸਿਮਰਨ ਕਲੱਬ ਦੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਜਨਰਲ ਸਕੱਤਰ ਪ੍ਰਿੰਸੀਪਲ ਬਲਵੀਰ ਸਿੰਘ ਸੈਣੀ ਤੇ ਦਰਸ਼ਨ ਸਿੰਘ ਪਲਾਹਾ ਪ੍ਰਧਾਨ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਪ੍ਰਬੰਧਕ ਕਮੇਟੀ, ਗੁਰਬਿੰਦਰ ਸਿੰਘ ਪਲਾਹਾ ਵੀ ਮੌਜੂਦ ਸਨ।

By admin

Related Post