Breaking
Wed. Mar 11th, 2026

ਨਸ਼ਾ ਵੇਚਣ ਅਤੇ ਖਰੀਦਣ ਵਾਲੇ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ : ਇੰਸਪੈਕਟਰ ਰਜਿੰਦਰ ਮਿਨਹਾਸ

ਨਸ਼ਾ ਵੇਚਣ

ਹੁਸ਼ਿਆਰਪੁਰ 22 ਜੂਨ (ਤਰਸੇਮ ਦੀਵਾਨਾ)- ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਮਹਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਨਾਲ ਮੁਲਜਮ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਹਰਭਜਨ ਸਿੰਘ ਵਾਸੀ ਵਾਰਡ ਨੰ. 09 ਦਸ਼ਮੇਸ਼ ਨਗਰ ਦਸੂਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਖੁੱਲੀਆ 86 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਅਤੇ ਉਕਤ ਮੁਲਜਮ ਉੱਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਕੋਲੋਂ ਡੁਘਾਈ ਨਾਲ ਪੁੱਛਗਿੱਛ ਕੀਤੀ ਜਵੇਗੀ !

By admin

Related Post