Breaking
Wed. Mar 18th, 2026

ਮਾਨ ਸਰਕਾਰ ਦੇ ਚਾਰ ਸਾਲ ਬੀਤ ਜਾਣ ਉਪਰੰਤ ਵੀ ਬੀਬੀਆਂ ਸਰਕਾਰ ਵੱਲੋਂ ਮਿਲਣ ਵਾਲੇ 1000 ਰੁਪਏ ਨੂੰ ਉਡੀਕ ਰਹੀਆਂ ਹਨ : ਬਰਿੰਦਰ ਸਿੰਘ ਪ੍ਰਮਾਰ

ਸਰਕਾਰ

ਹੁਸ਼ਿਆਰਪੁਰ 25 ਫਰਵਰੀ (ਤਰਸੇਮ ਦੀਵਾਨਾ) – ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਗਰੀਬਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹਨ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਸਿੰਘ ਪ੍ਰਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗਰੀਬਾਂ ਲਈ ਸ਼ੁਰੂ ਕੀਤੀ ਜਾ ਰਹੀ ਮੇਰੀ ਰਸੋਈ ਨਾਂ ਦੀ ਸਕੀਮ ਤੇ ਤੰਜ ਕਸਦਿਆਂ ਆਖਿਆ ਕਿ ਆਟਾ ਦਾਲ ਸਕੀਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਸੀ । ਉਹਨਾਂ ਕਿਹਾ ਕਿ ਗਰੀਬ ਘਰਾਂ ਦੀਆਂ ਲੜਕੀਆਂ ਲਈ ਸ਼ਗਨ ਸਕੀਮ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਗਈ ਸੀ। ਗਰੀਬਾਂ ਦੀ ਭਲਾਈ ਵਾਸਤੇ ਅਨੇਕਾਂ ਯੋਜਨਾਵਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈਆਂ ਗਈਆਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਇਹ ਸਕੀਮ ਸ਼ੁਰੂ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈਆਂ ਗਈਆਂ ਯੋਜਨਾਵਾਂ ਤੇ ਮੋਹਰ ਲਾ ਰਹੇ ਹਨ।

ਪੰਜਾਬ ਦੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ

ਉਹਨਾਂ ਕਿਹਾ ਕਿ ਸਕੂਲ ਜਾਣ ਵਾਲੀਆਂ ਲੜਕੀਆਂ ਲਈ ਸਾਈਕਲ ਸਕੀਮ, ਤੀਰਥ ਯਾਤਰਾ ਯੋਜਨਾ, ਭਗਵਾਨ ਸ੍ਰੀ ਵਾਲਮੀਕ ਜੀ ਦਾ ਪਵਿੱਤਰ ਤੀਰਥ ਅਸਥਾਨ, ਸ੍ਰੀ ਗੁਰੂ ਰਵਿਦਾਸ ਜੀ ਦਾ ਪਵਿੱਤਰ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦਗਾਰ ਚੱਪੜ ਚਿੜੀ,ਛੋਟੇ ਅਤੇ ਵੱਡੇ ਘੱਲੂਘਾਰੇ ਦੀ ਯਾਦਗਾਰ ਅਤੇ ਆਜ਼ਾਦੀ ਜੰਗੀ ਸਮਾਰਕ ਬਣਵਾਉਣੇ, ਇਹ ਸਭ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ ਜਦ ਕਿ ਆਮ ਆਦਮੀ ਪਾਰਟੀ ਸਰਕਾਰ ਵਜੀਫਾ, ਸ਼ਗਨ ਸਕੀਮ ਅਤੇ ਪੈਨਸ਼ਨਾਂ ਵੀ ਸਮੇਂ ਸਿਰ ਨਹੀਂ ਦੇ ਰਹੀ ਸਰਕਾਰ ਦੇ ਚਾਰ ਸਾਲ ਬੀਤ ਜਾਣ ਉਪਰੰਤ ਵੀ ਬੀਬੀਆਂ ਸਰਕਾਰ ਵੱਲੋਂ ਮਿਲਣ ਵਾਲੇ 1000 ਰੁਪਏ ਨੂੰ ਉਡੀਕ ਰਹੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅੰਦਰ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਸਤੇ ਅਨੇਕਾਂ ਕੁਰਬਾਨੀਆਂ ਕੀਤੀਆਂ ਹਨ । ਗਰੀਬਾਂ ਅਤੇ ਪਿਛੜੇ ਵਰਗਾਂ ਦੀ ਭਲਾਈ ਵਾਸਤੇ ਜੂਝਣ ਵਾਲੀ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਪੰਜਾਬ ਦੇ ਲੋਕ ਮੇਰੀ ਰਸੋਈ ਸਕੀਮ ਵਰਗੇ ਸਿਆਸੀ ਜੁਮਲੇ ਵਿੱਚ ਨਾ ਆ ਕੇ ਇੱਕ ਵਾਰ ਫੇਰ ਡੱਟ ਕੇ ਆਪਣੀ ਹਰਮਨ ਪਿਆਰੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ।

By admin

Related Post