Breaking
Thu. Dec 11th, 2025

ਰੇਲਵੇ ਸਟੇਸ਼ਨ ਨੇੜੇ ਫਾਇਰਿੰਗ ਦੇ ਮਾਮਲੇ ’ਚ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਐਫ.ਆਈ.ਆਰ ਦਰਜ

ਰੇਲਵੇ ਸਟੇਸ਼ਨ ਨੇੜੇ ਫਾਇਰਿੰਗ

ਜਲੰਧਰ 10 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਏ.ਡੀ.ਸੀ.ਪੀ-ਆਈ, ਜਲੰਧਰ, ਅਕਰਸ਼ੀ ਜੈਨ ਨੇ ਰੇਲਵੇ ਸਟੇਸ਼ਨ ਨੇੜੇ ਫਾਇਰਿੰਗ ਦੀ ਦੇਰ ਰਾਤ ਵਾਪਰੀ ਘਟਨਾ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਅਤੇ ਤਿੰਨ ਲੋਕਾਂ ਦੇ ਗਰੁੱਪ ਵਿਚਕਾਰ ਝਗੜਾ ਹੋਇਆ ਸੀ। ਇਸ ਦੌਰਾਨ ਇਕ ਵਿਅਕਤੀ ਵਲੋਂ ਸ਼ਾਟ ਫਾਇਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ‘ਤੇ ਪੁਲਿਸ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ।

ਉਨ੍ਹਾਂ ਦੱਸਿਆ ਕਿ ਇਹ ਇਲਾਕਾ ਜੀ.ਆਰ.ਪੀ. ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਅਤੇ ਇਸ ਮਾਮਲੇ ਵਿੱਚ ਜੀਆਰਪੀ ਵੱਲੋਂ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹੋਰ ਵੀ ਤਫਤੀਸ਼ ਕੀਤੀ ਜਾ ਰਹੀ ਹੈ।

By admin

Related Post