ਸੱਚਦੇਵਾ ਸਟਾਕਸ ਸਾਈਕਲੋਥਾਨ ਵਿੱਚ ਪੁਲਿਸ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ
ਹੁਸ਼ਿਆਰਪੁਰ 11 ਮਾਰਚ ( ਤਰਸੇਮ ਦੀਵਾਨਾ ) – ਫਿੱਟ ਬਾਈਕਰ ਕਲੱਬ ਦੇ ਮੈਂਬਰਾਂ ਵੱਲੋਂ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਦੀ ਅਗਵਾਈ ਹੇਠ ਐੱਸ.ਐੱਸ.ਪੀ. ਸੰਦੀਪ ਮਲਿਕ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਸੱਚਦੇਵਾ ਸਟਾਕਸ ਹੁਸ਼ਿਆਰਪੁਰ ਸਾਈਕਲੋਥਾਨ-2026 ਦੇ ਆਯੋਜਨ ਦੌਰਾਨ ਜਿਲ੍ਹਾ ਟ੍ਰੈਫਿਕ ਪੁਲਿਸ ਵੱਲੋ ਕੀਤੇ ਗਏ ਬੇਹਤਰੀਨ ਪ੍ਰਬੰਧਾਂ ਲਈ ਕਾਰਨ ਇਹ ਪ੍ਰੋਗਰਾਮ ਯਾਗਦਾਰੀ ਹੋ ਨਿੱਬੜਿਆ ਹੈ।
ਪਰਮਜੀਤ ਸੱਚਦੇਵਾ ਨੇ ਕਿਹਾ ਕਿ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲੇ 7 ਰਾਜਾਂ ਦੇ ਸਾਈਕਲਿਸਟਾਂ ਵੱਲੋਂ ਦਿੱਤੀ ਗਈ ਫੀਡਬੈਕ ਵਿੱਚ ਕਿਹਾ ਗਿਆ ਹੈ ਕਿ ਇਸ ਸਾਈਕਲੋਥਾਨ ਦੌਰਾਨ ਟ੍ਰੈਫਿਕ ਪੁਲਿਸ ਵੱਲੋਂ ਜਿਸ ਤਰ੍ਹਾਂ ਸੁਚੱਜੇ ਢੰਗ ਨਾਲ ਟ੍ਰੈਫਿਕ ਨੂੰ ਕੰਟਰੋਲ ਕੀਤਾ ਗਿਆ ਇਸ ਤਰ੍ਹਾਂ ਦੀ ਕੋਈ ਦੂਜੀ ਉਦਾਹਰਣ ਦੇਸ਼ ਦੇ ਕਿਸੇ ਹਿੱਸੇ ਵਿੱਚ ਵੀ ਅੱਜ ਤੱਕ ਦੇਖਣ ਨੂੰ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਇਸ ਸਾਈਕਲੋਥਾਨ ਨਾਲ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤਾਕਤ ਮਿਲੀ ਹੈ।
ਇਸ ਮੌਕੇ ਐੱਸ.ਐੱਸ.ਪੀ.ਸੰਦੀਪ ਮਲਿਕ ਨੇ ਫਿੱਟ ਬਾਈਕਰ ਕਲੱਬ ਦੇ ਮੈਂਬਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਭਵਿੱਖ ਵਿੱਚ ਵੀ ਕਰਵਾਏ ਜਾਣ ਵਾਲੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਜਿਲ੍ਹਾ ਪੁਲਿਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਂਦਾ ਰਹੇਗਾ। ਇਸ ਸਮੇਂ ਉੱਤਮ ਸਿੰਘ ਸਾਬੀ, ਉਕਾਂਰ ਸਿੰਘ, ਰੋਹਿਤ ਬਸੀ, ਸੌਰਵ ਸ਼ਰਮਾ, ਰਮਨ ਬੋਪਾਰਾਏ ਆਦਿ ਵੀ ਮੌਜੂਦ ਸਨ।

