DMA ਨੇ ਨਗਰ ਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੀਤੀ ਅਪੀਲ
ਜਲੰਧਰ 10 ਦਸੰਬਰ (ਜਸਵਿੰਦਰ ਸਿੰਘ ਆਜ਼ਾਦ)- ਸਮੁੱਚੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ DIGITAL MEDIA ASSOCIATION (REGD.) DMA ਵਲੋਂ ਕੱਲ ਮਿਤੀ 11 ਦਸੰਬਰ 2025 ਦਿਨ ਵੀਰਵਾਰ ਨੂੰ “ਅੱਖਾਂ ਦਾ ਮੁਫ਼ਤ ਕੈਂਪ” ਬਾਵੜੀ ਧਰਮਸ਼ਾਲਾ, ਮੁਹੱਲਾ ਨੰਬਰ-2 ਜਲੰਧਰ ਕੈਂਟ ਵਿਖੇ ਸਵੇਰੇ 10 ਵਜੇ ਲੈ ਕੇ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DMA ਦੇ ਪ੍ਰਧਾਨ ਅਮਨ ਬੱਗਾ, ਚੇਅਰਮੈਨ ਅਜੀਤ ਸਿੰਘ ਬੁਲੰਦ, ਜਨਰਲ ਸਕੱਤਰ ਜਸਵਿੰਦਰ ਸਿੰਘ ਆਜ਼ਾਦ, ਅਤੇ ਜਲੰਧਰ ਕੈਂਟ ਦੇ ਇੰਚਾਰਜ ਹਰਸ਼ਰਨ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾ. ਅਰੁਨ ਵਰਮਾ SMO, ESI Hospital, Jalandhar ਅਤੇ ਡਾ. ਗੁਰਪ੍ਰੀਤ ਕੌਰ SMO, Eye Mobile Unit , Jalandhar ਮਰੀਜਾਂ ਦੀਆਂ ਅੱਖਾਂ ਦੀ ਜਾਂਚ ਪੜਤਾਲ ਕਰਨਗੇ।
ਇਸ ਕੈਂਪ ਵਿੱਚ ਸ਼੍ਰੀ ਸੰਜੀਵ ਨਾਗਪਾਲ M/S. Nagpal Medicous ਅਤੇ ਰਾਹੁਲ ਨਾਗਪਾਲ M/S. Rahul Mediworld ਵਲੋਂ ਮਰੀਜਾਂ ਨੂੰ Eye Drops ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਸ. ਸਵਿੰਦਰ ਸਿੰਘ ਖੱਟਰ M/S. Cantt Optical Piont ਵਲੋਂ ਆਰਥਿਕ ਪੱਖੋਂ ਕਮਜ਼ੋਰ ਮਰੀਜਾਂ ਨੂੰ ਐਨਕਾਂ ਬਿਲਕੁੱਲ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਕੈਂਪ ਵਿੱਚ ਚਿੱਟੇ ਮੋਤੀਏ ਵਾਲੇ ਮਰੀਜਾਂ ਦੇ Civil Hospital, Jalandhar ਵਿਖੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ ਅਤੇ ਲੈਂਸ ਵੀ ਮੁਫ਼ਤ ਪਾਏ ਜਾਣਗੇ।
DMA ਦੇ ਪੈਟਰਨ ਪ੍ਰਦੀਪ ਵਰਮਾ, ਸੀਨੀਅਰ ਮੀਤ ਪ੍ਰਧਾਨ ਸੁਮੇਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਮਹਿਲਾ ਵਿੰਗ ਨੀਤੂ ਕਪੂਰ, PRO ਧਰਮਿੰਦਰ ਸੋਂਧੀ, ਸਕ੍ਰੀਨਿੰਗ ਕਮੇਟੀ ਦੇ ਮੁਖੀ ਗੁਰਪ੍ਰੀਤ ਸਿੰਘ ਸੰਧੂ, ਸਲਾਹਕਾਰ ਅਮਰਪ੍ਰੀਤ ਸਿੰਘ, ਸੈਕਟਰੀ ਮੋਹਿਤ ਸੇਖੜੀ, ਸੈਕਟਰੀ ਅੰਕਿਤ ਭਾਸਕਰ, ਜਾਇੰਟ ਕੈਸ਼ੀਅਰ ਸੰਜੀਵ ਕਪੂਰ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਨਗਰ ਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਹੈ।
ਵਧੇਰੇ ਜਾਣਕਾਰੀ ਲਈ Mob. No. 99158-75333, 94656-89300, 98721-68090, 98726-90888 ਤੇ ਸੰਪਰਕ ਕੀਤਾ ਜਾ ਸਕਦਾ ਹੈ।

