Breaking
Wed. Jun 24th, 2026

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਆਗਮਨ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਸਤਿਗੁਰੂ ਰਵਿਦਾਸ ਮਹਾਰਾਜ

ਹੁਸ਼ਿਆਰਪੁਰ / ਕਠਾਰ 3 ਜੂਨ ( ਤਰਸੇਮ ਦੀਵਾਨਾ ) – ਸੰਤ ਹਰੀ ਦਾਸ ਜੀ ਉਦਾਸੀਨ ਆਸ਼ਰਮ ਪਿੰਡ ਕੂਪਰ ਅੱਡਾ ਕਠਾਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਆਗਮਨ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦਾ ਦਿਹਾੜਾ ਆਸ਼ਰਮ ਦੇ ਸੰਚਾਲਕ ਸ੍ਰੀ 108 ਸੰਤ ਪ੍ਰਦੀਪ ਦਾਸ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤੀਸ਼ ਕੁਮਾਰ ਮੀਡੀਆ ਐਡਵਾਈਜ਼ਰ ਅਤੇ ਸਪੋਕਸਪਰਸਨ ਸੰਤ ਹਰੀ ਦਾਸ ਉਦਾਸੀਨ ਆਸ਼ਰਮ ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥੇ ਭਾਈ ਪਰਮਜੀਤ ਸਿੰਘ, ਭਾਈ ਓਂਕਾਰ ਸਿੰਘ ਗੜ ਭਦਾਣਾ ਨੇ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਕਥਾ ਵਾਚਕ ਭਾਈ ਸਤੀਸ਼ ਕੁਮਾਰ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਕੇ ਚੰਗਾ ਇਨਸਾਨ ਬਣਾਉਣ ਦਾ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ |

ਇਸ ਮੌਕੇ ਤਰਸੇਮ ਜਲਭੇ ਵੱਲੋਂ ਸੰਤ ਸੁਰਿੰਦਰ ਦਾਸ ਜੀ ਦੀ ਉਸਤਤ ਵਿੱਚ ਗਾਏ ਗੀਤ ਦੇ ਪੋਸਟਰ ਦਾ ਆਸ਼ਰਮ ਦੀ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਲੋਕ ਅਰਪਣ ਕੀਤਾ| ਸਮਾਗਮ ਦੇ ਅੰਤ ਵਿੱਚ ਸੰਤ ਪ੍ਰਦੀਪ ਦਾਸ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਹਰ ਮਹੀਨੇ ਪੂਰਨਮਾਸ਼ੀ ਦੇ ਦਿਨ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ 650ਵੇਂ ਆਗਮਨ ਪੁਰਬ ਦੇ ਸੰਬੰਧ ਵਿੱਚ ਕੀਤੇ ਜਾਂਦੇ ਸਮਾਗਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ| ਇਸ ਮੌਕੇ ਆਸ਼ਰਮ ਵੱਲੋਂ ਆਈਆਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਸ ਸਮਾਗਮ ਵਿੱਚ ਸ਼ਾਮਲ ਹੋਏ ਸੰਤ ਸਮਾਜ ਨੂੰ ਵੀ ਸਮਾਨਿਤ ਕੀਤਾ ਗਿਆ ।

By admin

Related Post