Breaking
Sun. Oct 25th, 2026

ਸੂਬੇ ਦੇ ਹਰ ਵਰਗ ਤੱਕ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਸਰਕਾਰ ਵਚਨਬੱਧ : ਕੁਲਜੀਤ ਬਜਵਾੜਾ

ਵਿਕਾਸ

ਸਿਹਤ, ਸਿੱਖਿਆ, ਬਿਜਲੀ, ਖੇਤੀਬਾੜੀ ਤੇ ਸਮਾਜਿਕ ਸੁਰੱਖਿਆ ਖੇਤਰ ’ਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੱਸਿਆ ਲੋਕ-ਹਿੱਤ ਕੇਂਦਰਿਤ

ਸੂਬੇ ਦੇ ਹਰ ਵਰਗ ਤੱਕ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਸਰਕਾਰ ਵਚਨਬੱਧ

ਹੁਸ਼ਿਆਰਪੁਰ, 4 ਅਕਤੂਬਰ (ਤਰਸੇਮ ਦੀਵਾਨਾ) – ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਕੁਲਜੀਤ ਸਿੰਘ ਬਜਵਾੜਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਪੰਜਾਬੀਆਂ ਦੀਆਂ ਉਮੀਦਾਂ ਅਤੇ ਸੁਪਨਿਆਂ ਅਨੁਸਾਰ ਲੋਕ ਭਲਾਈ ਅਤੇ ਵਿਕਾਸ ਦੇ ਖੇਤਰ ਵਿੱਚ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਫ਼ਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਅਤੇ ਮਹਿਲਾਵਾਂ ਲਈ ਸਨਮਾਨ ਰਾਸ਼ੀ ਵਰਗੀਆਂ ਯੋਜਨਾਵਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਇਆ ਗਿਆ ਹੈ।

ਕੁਲਜੀਤ ਸਿੰਘ ਬਜਵਾੜਾ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਸੁਰੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਆਮ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਰਾਹਤ ਦੇਣ ਲਈ ਸਿਹਤ ਸਹੂਲਤਾਂ ਦਾ ਘੇਰਾ ਵਧਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਈ ਯੂਨੀਫਾਈਡ ਸਰਵਿਸ ਪੋਰਟਲ ਲਾਗੂ ਕਰਨ ਸਬੰਧੀ ਪ੍ਰਕਿਰਿਆ ਵੀ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਲਈ ਵੀ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਲਈ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੀਆਂ ਯੋਜਨਾਵਾਂ ਰਾਹੀਂ ਲਾਭ ਦੇਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦਲਿਤ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਵੀ ਸਰਕਾਰੀ ਯੋਜਨਾਵਾਂ ਨੂੰ ਅੱਗੇ ਵਧਾਇਆ ਗਿਆ ਹੈ।

ਕੁਲਜੀਤ ਸਿੰਘ ਬਜਵਾੜਾ ਨੇ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਅਤੇ ਨਹਿਰੀ ਪਾਣੀ ਦੇ ਪ੍ਰਬੰਧ ਨੂੰ ਮਜ਼ਬੂਤ ਕਰਨਾ ਵੀ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਅਤੇ ਖੇਤੀਬਾੜੀ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਕਾਸ ਅਤੇ ਲੋਕ-ਭਲਾਈ ਨਾਲ ਜੁੜੇ ਕੰਮਾਂ ਨੂੰ ਨੇੜਿਓਂ ਦੇਖਿਆ ਹੈ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਸਿੱਧਾ ਲਾਭ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਬਿਜਲੀ, ਸਿੱਖਿਆ, ਸਿਹਤ, ਰੋਜ਼ਗਾਰ, ਸੜਕਾਂ, ਪਾਣੀ ਅਤੇ ਸਮਾਜਿਕ ਸੁਰੱਖਿਆ ਸਮੇਤ ਹਰ ਖੇਤਰ ਨੂੰ ਤਰਜੀਹ ਦੇਣ ਦੀ ਲੋੜ ਹੈ।

ਕੁਲਜੀਤ ਸਿੰਘ ਬਜਵਾੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਅਮਨ-ਸ਼ਾਂਤੀ ਅਤੇ ਲੋਕ-ਹਿੱਤ ਨੂੰ ਸਭ ਤੋਂ ਵੱਧ ਮਹੱਤਵ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਨਾਲ ਜੁੜੇ ਕੰਮਾਂ ਨੂੰ ਕਿਸੇ ਵੀ ਤਰ੍ਹਾਂ ਰੁਕਣ ਨਹੀਂ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਹਰ ਪੱਧਰ ’ਤੇ ਯਤਨ ਜਾਰੀ ਰਹਿਣਗੇ।

By admin

Related Post