Breaking
Mon. Dec 1st, 2025

ਸਰਕਾਰੀ ਹਾਈ ਸਕੂਲ ਗੋਬਿੰਦਪੁਰ ਖੁਣ-ਖੁਣ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਸਰਕਾਰੀ ਹਾਈ ਸਕੂਲ ਗੋਬਿੰਦਪੁਰ

ਹੁਸ਼ਿਆਰਪੁਰ, 17 ਮਈ (ਤਰਸੇਮ ਦੀਵਾਨਾ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਗੋਬਿੰਦਪੁਰ ਖੁਣ ਖੁਣ ਦਾ ਨਤੀਜਾ 100 ਫੀਸਦੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈਡ ਮਿਸਟ੍ਰੈਸ ਸਮਰਿਤ ਰਾਣਾ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਦਸਵੀਂ ਜਮਾਤ ਚੋਂ ਵਿਦਿਆਰਥੀ ਵਧੀਆ ਨੰਬਰਾਂ ਨਾਲ ਪਾਸ ਹੋਏ ਹਨ। ਉਹਨਾਂ ਦੱਸਿਆ ਕਿ ਵਿਦਿਆਰਥਣ ਗੁਰਲੀਨ ਕੌਰ 91 ਫੀਸਦੀ ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲੇ ਸਥਾਨ ਤੇ ਰਹੀ।

ਉਹਨਾਂ ਨੇ ਦੱਸਿਆ ਕਿ ਸਕੂਲ ਵਿੱਚ ਸਟਾਫ ਵੱਲੋਂ ਮਿਆਰੀ ਸਿੱਖਿਆ ਦਿੱਤੀ ਜਾਂਦੀ ਹੈ।ਇਸ ਮੌਕੇ ਸਪਨਾ ਸੂਦ, ਅਵਿੰਦਰ ਕੌਰ, ਮੀਨਾ ਸੋਂਖਲਾ, ਰਾਜਦੀਪ ਕੌਰ, ਜਸਪ੍ਰੀਤ ਕੌਰ, ਪਵਨਦੀਪ ਚੌਧਰੀ, ਅਮਨਦੀਪ ਕੌਰ, ਅਨੀਤਾ ਰਾਜ, ਸਰੋਜ ਬਾਲਾ, ਜਸਵਿੰਦਰ ਸਿੰਘ ਸਹੋਤਾ, ਰਣਦੀਪ ਸਿੰਘ, ਰਸ਼ਪਾਲ ਸਿੰਘ ਹਾਜ਼ਰ ਸਨ।

By admin

Related Post