ਹੁਸ਼ਿਆਰਪੁਰ 5 ਅਪ੍ਰੈਲ (ਤਰਸੇਮ ਦੀਵਾਨਾ) – ਭਾਰਤੀ ਮਨੁਖੀ ਅਧਿਕਾਰ ਮਹਾਸੰਘ ਦੇ ਪੰਜਾਬ ਪ੍ਰਦੇਸ਼ ਇੰਚਾਰਜ ਗੁਰਬਖਸ਼ ਸਿੰਘ ਸਹੋਤਾ ਨੂੰ ਉਨ੍ਹਾਂ ਦੇ ਉੱਤਮ ਕੰਮ ਅਤੇ ਸਮਾਜ ਸੇਵਾ ਪ੍ਰਤੀ ਸਮਰਪਣ ਦੇ ਚੱਲਦਿਆਂ ਪੰਜਾਬ ਮਨੁਖੀ ਅਧਿਕਾਰ ਕਮਿਸ਼ਨ ਵੱਲੋਂ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਸੰਗਠਨ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਇਸ ਉਪਲਬਧੀ ‘ਤੇ ਭਾਰਤੀ ਮਾਨੁਖੀ ਅਧਿਕਾਰ ਮਹਾਸੰਘ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਅਗਵਾਈ ਦੀ ਸ਼ਲਾਘਾ ਕੀਤੀ। ਇਸ ਮੌਕੇ ਪਹੁੰਚੇ ਪ੍ਰਦੇਸ਼ ਜਨਰਲ ਸਕੱਤਰ ਸੁਖਵਿੰਦਰ ਸਿੰਘ, ਪ੍ਰਦੇਸ਼ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਪ੍ਰਦੇਸ਼ ਸਕੱਤਰ ਰਮਨ ਤੰਗਰਾਲੀਆ, ਪ੍ਰਦੇਸ਼ ਸਕੱਤਰ ਅਮੀਰ ਸ਼ਰਮਾ, ਪ੍ਰਦੇਸ਼ ਸਕੱਤਰ ਸ਼ਾਮ ਮਸੀਹ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬੇਗਮਪੁਰੀਆ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ, ਜ਼ਿਲ੍ਹਾ ਜਨਰਲ ਸਕੱਤਰ ਸੋਨੂੰ ਥਾਪੜ, ਜ਼ਿਲ੍ਹਾ ਜਨਰਲ ਸਕੱਤਰ ਮਹਿਲਾ ਮੋਰਚਾ ਅੰਜੂ ਬਾਲਾ, ਮੁਕੇਰੀਆਂ ਇੰਚਾਰਜ ਲੇਖਰਾਜ, ਮੁਕੇਰੀਆਂ ਮਹਿਲਾ ਮੋਰਚਾ ਜਨਰਲ ਸਕੱਤਰ ਅਲਕਾ ਦੇਵੀ, ਮੁਕੇਰੀਆਂ ਮੀਤ ਪ੍ਰਧਾਨ ਸੀਮਾ ਦੇਵੀ ਸਮੇਤ ਹੋਰ ਅਹੁਦੇਦਾਰ ਮੌਜੂਦ ਰਹੇ।
ਉਹਨਾਂ ਕਿਹਾ ਕਿ ਇਹ ਕੇਵਲ ਗੁਰਬਖਸ਼ ਸਿੰਘ ਸਹੋਤਾ ਦਾ ਹੀ ਨਹੀਂ, ਸਗੋਂ ਪੂਰੀ ਭਾਰਤੀ ਮਨੁਖੀ ਅਧਿਕਾਰ ਮਹਾਸੰਘ ਦੀ ਟੀਮ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਸੰਗਠਨ ਭਵਿੱਖ ਵਿੱਚ ਹੋਰ ਵੀ ਮਜ਼ਬੂਤੀ ਨਾਲ ਮਨੁਖੀ ਅਧਿਕਾਰਾਂ ਦੀ ਰੱਖਿਆ ਲਈ ਕੰਮ ਕਰਦਾ ਰਹੇਗਾ। ਗੁਰਬਖਸ਼ ਸਿੰਘ ਸਹੋਤਾ ਨੇ ਇਸ ਮੌਕੇ ਸਾਰੇ ਅਹੁਦੇਦਾਰਾਂ ਅਤੇ ਪ੍ਰਦੇਸ਼ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਗੇ ਵੀ ਸਮਾਜ ਸੇਵਾ ਅਤੇ ਮਾਨੁਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ!

