Breaking
Sat. Jun 6th, 2026

ਹਰਸ਼ਿਤ ਨੰਦਾ, ਆਰੀਅਨ ਅਤੇ ਚਿਰਾਗ ਨੇ ਗੇਂਦਬਾਜ਼ੀ ਵਿੱਚ, ਜਦੋਂ ਕਿ ਸਾਹਿਲ ਅਤੇ ਪ੍ਰਗਯਾਨ ਨੇ ਬੱਲੇਬਾਜ਼ੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਹਰਸ਼ਿਤ ਨੰਦਾ

ਹੁਸ਼ਿਆਰਪੁਰ 6 ਜੂਨ (ਤਰਸੇਮ ਦੀਵਾਨਾ) – ਪੰਜਾਬ ਕ੍ਰਿਕਟ ਐਸੋਸੀਏਸ਼ਨ ਦੁਆਰਾ ਆਯੋਜਿਤ ਲੜਕਿਆਂ ਦੀ ਅੰਡਰ-19 ਇੰਟਰ-ਡਿਸਟ੍ਰਿਕਟ ਕ੍ਰਿਕਟ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਟੀਮ ਨੂੰ 6 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਚ.ਡੀ.ਸੀ.ਏ. ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ 2 ਰੋਜ਼ਾ ਮੈਚ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 139 ਦੌੜਾਂ ਬਣਾਈਆਂ। ਜਿਸ ਵਿੱਚ ਮਯੰਕ ਯਾਦਵ ਨੇ 24 ਅਤੇ ਸਮਰਪ੍ਰੀਤ ਨੇ 23 ਦੌੜਾਂ ਦਾ ਯੋਗਦਾਨ ਦਿੱਤਾ। ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਉਪ-ਕਪਤਾਨ ਹਰਸ਼ਿਤ ਨੰਦਾ ਨੇ 5, ਕਪਤਾਨ ਆਰੀਅਨ ਅਰੋੜਾ ਨੇ 3 ਅਤੇ ਚਿਰਾਗ ਕੁਮਾਰ ਨੇ 2 ਖਿਡਾਰੀਆਂ ਨੂੰ ਆਊਟ ਕੀਤਾ।

ਹੁਸ਼ਿਆਰਪੁਰ ਦੀ ਟੀਮ ਨੇ ਆਪਣੀ ਪਹਿਲੀ ਪਾਰੀ ਵਿੱਚ ਬੱਲੇਬਾਜ਼ੀ ਕਰਦੇ ਹੋਏ ਕੇਵਲ 104 ਦੌੜਾਂ ਹੀ ਬਣਾਈਆਂ। ਜਿਸ ਵਿੱਚ ਸਿਦਾਰਥ ਰਾਣਾ ਨੇ 22, ਅਰਸ਼ ਚੌਹਾਨ ਨੇ 18, ਪ੍ਰਗਯਾਨ ਸ਼ਰਮਾ ਨੇ 23 ਅਤੇ ਪ੍ਰਿਥਵੀ ਸਿੰਘ ਨੇ 12 ਦੌੜਾਂ ਦਾ ਯੋਗਦਾਨ ਦਿੱਤਾ। ਪਹਿਲੀ ਪਾਰੀ ਵਿੱਚ 35 ਦੌੜਾਂ ਦੀ ਬੜ੍ਹਤ ਹਾਸਲ ਕਰਨ ਤੋਂ ਬਾਅਦ ਹੁਸ਼ਿਆਰਪੁਰ ਦੀ ਟੀਮ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਫਤਹਿਗੜ੍ਹ ਸਾਹਿਬ ਨੂੰ ਦੂਜੀ ਪਾਰੀ ਵਿੱਚ ਕੇਵਲ 111 ਦੌੜਾਂ ‘ਤੇ ਸਮੇਟ ਦਿੱਤਾ। ਫਤਹਿਗੜ੍ਹ ਸਾਹਿਬ ਵੱਲੋਂ ਆਰੀਅਨ ਸ਼ਰਮਾ ਨੇ 36 ਅਤੇ ਸਰਵਨਗੁਣ ਨੇ 18 ਦੌੜਾਂ ਦਾ ਯੋਗਦਾਨ ਦਿੱਤਾ। ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਚਿਰਾਗ ਕੁਮਾਰ ਨੇ 5, ਹਰਸ਼ਿਤ ਨੰਦਾ ਨੇ 3, ਆਰੀਅਨ ਅਰੋੜਾ ਅਤੇ ਕ੍ਰਿਸ਼ਨ ਵਾਲੀਆ ਨੇ ਫਤਹਿਗੜ੍ਹ ਸਾਹਿਬ ਦੇ 1-1 ਖਿਡਾਰੀ ਨੂੰ ਆਊਟ ਕੀਤਾ।

ਹੁਸ਼ਿਆਰਪੁਰ ਟੀਮ ਦੀ ਇਸ ਜਿੱਤ ‘ਤੇ ਐਚ.ਡੀ.ਸੀ.ਏ. ਪ੍ਰਧਾਨ ਡਾ. ਦਲਜੀਤ ਖੇਲਾਂ ਨੇ ਸਮੂਹ ਐਸੋਸੀਏਸ਼ਨ ਵੱਲੋਂ ਟੀਮ ਨੂੰ ਵਧਾਈ ਦਿੱਤੀ

ਜਿੱਤ ਲਈ ਦੂਜੀ ਪਾਰੀ ਵਿੱਚ 147 ਦੌੜਾਂ ਦਾ ਟੀਚਾ ਲੈ ਕੇ ਬੱਲੇਬਾਜ਼ੀ ਕਰਨ ਉਤਰੀ ਹੁਸ਼ਿਆਰਪੁਰ ਦੀ ਟੀਮ ਨੇ 32.2 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 149 ਦੌੜਾਂ ਬਣਾ ਕੇ 6 ਵਿਕਟਾਂ ਨਾਲ ਮੈਚ ਜਿੱਤ ਲਿਆ ਅਤੇ 5 ਅੰਕ ਪ੍ਰਾਪਤ ਕੀਤੇ। ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸਾਹਿਲ ਸਲਹੋਤਰਾ ਨਾਬਾਦ 65, ਪ੍ਰਗੁਣ ਸ਼ਰਮਾ ਨੇ 35 ਅਤੇ ਪ੍ਰਿਥਵੀ ਸਿੰਘ ਨੇ ਨਾਬਾਦ 17 ਦੌੜਾਂ ਦਾ ਯੋਗਦਾਨ ਦਿੱਤਾ। ਹੁਸ਼ਿਆਰਪੁਰ ਟੀਮ ਦੀ ਇਸ ਜਿੱਤ ‘ਤੇ ਐਚ.ਡੀ.ਸੀ.ਏ. ਪ੍ਰਧਾਨ ਡਾ. ਦਲਜੀਤ ਖੇਲਾਂ ਨੇ ਸਮੂਹ ਐਸੋਸੀਏਸ਼ਨ ਵੱਲੋਂ ਟੀਮ ਨੂੰ ਵਧਾਈ ਦਿੱਤੀ।

ਇਸ ਜਿੱਤ ‘ਤੇ ਵਿਵੇਕ ਸਾਹਨੀ, ਜਤਿੰਦਰ ਸੂਦ, ਡਾ. ਪੰਕਜ ਸ਼ਿਵ, ਠਾਕੁਰ ਯੋਗਰਾਜ, ਸੁਭਾਸ਼ ਸ਼ਰਮਾ ਤੋਂ ਇਲਾਵਾ ਸਾਰੇ ਐਚ.ਡੀ.ਸੀ.ਏ. ਅਧਿਕਾਰੀਆਂ ਨੇ ਟੀਮ ਨੂੰ ਵਧਾਈ ਦਿੱਤੀ। ਟੀਮ ਦੀ ਇਸ ਜਿੱਤ ‘ਤੇ ਜ਼ਿਲ੍ਹਾ ਕੋਚ ਦਲਜੀਤ ਸਿੰਘ, ਸਹਾਇਕ ਕੋਚ ਪ੍ਰਵੀਨ ਸ਼ਿੰਟੂ, ਪੰਕਜ ਪਿੰਕਾ, ਦਿਨੇਸ਼ ਸ਼ਰਮਾ, ਅਸ਼ੋਕ ਸ਼ਰਮਾ, ਜ਼ਿਲ੍ਹਾ ਮਹਿਲਾ ਕੋਚ ਦਵਿੰਦਰ ਕੌਰ, ਸਹਾਇਕ ਕੋਚ ਨਿਕਿਤਾ ਕੁਮਾਰੀ ਤੋਂ ਇਲਾਵਾ ਜ਼ਿਲ੍ਹਾ ਟ੍ਰੇਨਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਕੁਲਦੀਪ ਧਾਮੀ ਨੇ ਵੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

By admin

Related Post