ਸਿਹਤਮੰਦ ਜਿੰਦਗੀ ਜਿਊਣ ਲਈ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਅਤੇ ਚੰਗੀਆਂ ਆਦਤਾਂ ਦੀ ਸ਼ੁਰੂਆਤ ਕਰਨ ਦੀ ਲੋੜ ਹੈ: ਸਿਵਲ ਸਰਜਨ ਡਾ. ਪਵਨ ਕੁਮਾਰ
ਹੁਸ਼ਿਆਰਪੁਰ 7 ਅਪ੍ਰੈਲ (ਤਰਸੇਮ ਦੀਵਾਨਾ)- ਵਿਸ਼ਵ ਸਿਹਤ ਦਿਵਸ ਹਰ ਸਾਲ ਅਪ੍ਰੈਲ ਨੂੰ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਉਦੇਸ਼ ਦੁਨੀਆ ਭਰ ਵਿੱਚ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਬੰਧੀ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਦਫਤਰ ਸਿਵਲ ਸਰਜਨ ਵਿਖੇ ਕੀਤਾ ਗਿਆ। ਜਿਸ ਨੂੰ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਕਾਰਜਕਾਰੀ ਜਿਲਾ ਪਰਿਵਾਰ ਭਲਾਈ ਅਫਸਰ ਡਾ. ਕੁਲਦੀਪ ਸਿੰਘ, ਡੀਡੀਐਚਓ ਡਾ. ਮਨਿੰਦਰ ਕੌਰ, ਡੈਂਟਲ ਸਰਜਨ ਡਾ. ਬਲਜੀਤ ਕਟਾਰੀਆ, ਡਾ. ਨਵਨੀਤ ਕੌਰ, ਡਾ. ਲਕਸ਼ਮੀਕਾਂਤ, ਡਾ. ਸੰਦਪ ਡਮਾਣਾ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਬੀ.ਈ.ਈ. ਅਮਨਦੀਪ ਸਿੰਘ ਅਤੇ ਏਐਨਐਮ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ, ਮੈਡਮ ਅਮਰਪ੍ਰੀਤ ਕੌਰ ਅਤੇ ਵਿਦਿਆਰਥਣਾਂ ਸ਼ਾਮਿਲ ਹੋਈਆਂ।
ਸਿਵਲ ਸਰਜਨ ਡਾ. ਪਵਨ ਨੇ ਕਿਹਾ ਕਿ ਸਿਹਤਮੰਦ ਜਿੰਦਗੀ ਜਿਊਣ ਲਈ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਹੈ
ਰੈਲੀ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਪਵਨ ਨੇ ਕਿਹਾ ਕਿ ਸਿਹਤਮੰਦ ਜਿੰਦਗੀ ਜਿਊਣ ਲਈ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਹੈ ਅਤੇ ਚੰਗੀਆਂ ਆਦਤਾਂ ਦੀ ਸ਼ੁਰੂਆਤ ਕਰਨ ਦੀ ਲੋੜ ਹੈ। “ਸਿਹਤਮੰਦ ਸ਼ੁਰੂਆਤ, ਆਸਵੰਦ ਭਵਿੱਖ” ਇਸ ਸਾਲ ਦਾ ਥੀਮ ਸਾਨੂੰ ਇਹ ਸਮਝਾਉਂਦਾ ਹੈ ਕਿ ਜੀਵਨ ਦੀ ਸ਼ੁਰੂਆਤ ਤੋਂ ਹੀ ਸਿਹਤਮੰਦ ਰਹਿਣਾ ਕਿਵੇਂ ਸੰਪੂਰਨ ਅਤੇ ਖੁਸ਼ਹਾਲ ਭਵਿੱਖ ਦੀ ਬੁਨਿਆਦ ਰੱਖ ਸਕਦਾ ਹੈ। ਅੱਜ ਦੇ ਸਮੇਂ ਵਿੱਚ ਵਿਸ਼ਵ ਭਰ ਵਿੱਚ ਬਹੁਤ ਸਾਰੀਆਂ ਸਿਹਰ ਸਮੱਸਿਆਵਾਂ ਅਤੇ ਮੁਸ਼ਕਿਲਾਂ ਆ ਰਹੀਆਂ ਹਨ ਜਿਵੇਂ ਮੋਟਾਪਾ ਸੁਗਰ ਅਤੇ ਮਾਨਸਿਕ ਦੇ ਲਾਗ ਦੀਆਂ ਬਿਮਾਰੀਆਂ ਪਰ ਜੇਕਰ ਹਰੇਕ ਸ਼ਖਸ ਸਿਹਤਮੰਦ ਸ਼ੁਰੂਆਤਾਂ ਦੀ ਅਹਿਮੀਅਤ ਸਮਝੇ ਅਤੇ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਿਹਤਮੰਦ ਜੀਵਨ ਸ਼ੈਲੀ ਅਪਣਾਈ ਜਾਵੇ ਤਾਂ ਅਸੀਂ ਸਿਹਤਮੰਦ ਭਵਿੱਖ ਦੀ ਉਮੀਦ ਰੱਖ ਸਕਦੇ ਹਾਂ।
ਉਹਨਾਂ ਕਿਹਾ ਕਿ ਬੱਚਿਆਂ ਨੂੰ ਤੰਦਰੁਸਤੀ ਲਈ ਖਾਣ ਪੀਣ ਦੇ ਨਾਲ-ਨਾਲ ਸਰੀਰਕ ਗਤੀਵਿਧੀਆਂ ਵੱਲ ਵੀ ਉਤਸਾਹਿਤ ਕੀਤਾ ਜਾਵੇ। ਲੋਕਾਂ ਲਈ ਇਹ ਜਰੂਰੀ ਹੈ ਕਿ ਉਹ ਆਪਣੀ ਜੀਵਨ ਸ਼ੈਲੀ ਨੂੰ ਵਧੀਆ ਬਣਾਉਣ ਲਈ ਕੁਝ ਅਹਿਮ ਕਦਮ ਉਠਾਉਣਾ। ਹਰ ਰੋਜ ਕਸਰਤ ਕਰਨਾ ਸਿਹਤ ਲਈ ਫਾਇਦੇਮੰਦ ਹੈ। ਸਿਹਤਮੰਦ ਖਾਣਾ ਸਰੀਰ ਦੀ ਮਜਬੂਤੀ ਲਈ ਜ਼ਰੂਰੀ ਹੈ। ਹਰ ਤਰ੍ਹਾਂ ਦੇ ਫਲ ਸਬਜੀਆਂ ਅਤੇ ਪੋਸ਼ਟਿਕ ਤੱਤਾਂ ਨਾਲ ਭਰਪੂਰ ਖੁਰਾਕ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨਾ ਜਰੂਰੀ ਹੈ।