ਜਲੰਧਰ 15 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਹੰਸਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਵੱਲੋਂ ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਦੇ ਦਿਸ਼ਾ-ਨਿਰਦੇਸ਼ ਹੇਠ ਹਾਸਟਲ ਵਿੱਚ ਧੀਆਂ ਦੀ ਲੋਹੜੀ ਮਨਾਈ ਗਈ। ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਹਾਸਟਲ ਦੇ ਸਾਰੇ ਮੈਂਬਰਾਂ ਨੂੰ ਲੋਹੜੀ ਦੀ ਵਧਾਈ ਦਿੱਤੀ। ਉਨਾਂ ਨੇ ਪਰਿਵਾਰ ਵਿੱਚ ਲੜਕੀਆਂ ਦੇ ਮਹੱਤਵ ਅਤੇ ਲੋਹੜੀ ਦੇ ਤਿਓਹਾਰ ਨੂੰ ਮਨਾਉਣ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਰੇਜ਼ੀਡੇਂਟ ਸਕਾਲਰਜ਼ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਜਿਸਦੀ ਪ੍ਰਿੰਸੀਪਲ ਡਾ. ਸਰੀਨ ਨੇ ਬਹੁਤ ਪ੍ਰਸ਼ੰਸਾ ਕੀਤੀ।
ਉਨਾਂ ਨੇ ਇਸ ਵਧੀਆ ਪ੍ਰੋਗਰਾਮ ਦੇ ਆਯੋਜਨ ਲਈ ਕੋਆਰਡੀਨੇਟਰ ਰੇਜ਼ੀਡੇਂਟ ਸਕਾਲਰਜ਼ ਡਾ. ਮੀਨੂ ਤਲਵਾੜ ਅਤੇ ਉਨਾਂ ਦੀ ਟੀਮ ਨੂੰ ਵਧਾਈ ਦਿੱਤੀ। ਡਾ. ਮੀਨੂ ਤਲਵਾੜ ਨੇ ਪ੍ਰਿੰਸੀਪਲ ਡਾ. ਸਰੀਨ ਦਾ ਧੰਨਵਾਦ ਕੀਤਾ ਕਿ ਉਹ ਹਮੇਸ਼ਾ ਸਾਰੇ ਤਿਓਹਾਰ ਮਿਲਜੁਲ ਕੇ ਮਨਾਉਣ ਲਈ ਪ੍ਰੇਰਿਤ ਕਰਦੇ ਹਨ। ਰੇਜ਼ੀਡੇਂਟ ਸਕਾਲਰਜ਼ ਨੇ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਅੰਤ ਵਿੱਚ ਸਾਰੇ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੂੰ ਮੂੰਗਫਲੀ, ਰਿਓੜੀ ਅਤੇ ਮਿਠਾਈਆਂ ਵੰਡੀਆਂ ਗਈਆਂ। ਇਸ ਮੌਕੇ ਡਾ. ਸੁਖਜੀਤ ਕੌਰ, ਅਮਨਦੀਪ ਕੌਰ, ਜਸਬੀਰ ਕੌਰ ਅਤੇ ਸ਼੍ਰੀਮਤੀ ਜੋਤੀ ਮੌਜੂਦ ਸਨ।