Breaking
Sat. May 16th, 2026

ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਬਾਰ੍ਹਵੀਂ ਜਮਾਤ

ਹੁਸ਼ਿਆਰਪੁਰ / ਮਾਹਿਲਪੁਰ, 16 ( ਤਰਸੇਮ ਦੀਵਾਨਾ ) – ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਦੇ ਕੈਂਪਸ ਵਿੱਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਵਧੀਆ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਕਾਲਜ ਦੀ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਬੰਧੀ ਕਰਵਾਏ ਸਨਮਾਨ ਸਮਾਰੋਹ ਵਿੱਚ ਸਿੱਖ ਐਜੂਕੇਸ਼ਨਲ ਕੌਂਸਲ ਦੇ ਖਜਾਨਚੀ ਵੀਰਿੰਦਰ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਮੁਬਾਰਕਬਾਦ ਦਿੱਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਕਿਹਾ ਕਿ ਖਾਲਸਾ ਕਾਲਜ ਮਾਹਿਲਪੁਰ ਕੈਂਪਸ ਵਿੱਚ ਚਲਦੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਹਮੇਸ਼ਾ ਵਾਂਗ ਇਸ ਸਾਲ ਵੀ ਸਾਇੰਸ, ਕਾਮਰਸ ਅਤੇ ਆਰਟਸ ਸਟਰੀਮ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ ਜਿਸ ਦੇ ਪਿੱਛੇ ਸਟਾਫ਼ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਝਲਕਦੀ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟਰੀਮ ਵਿੱਚ ਵਿਦਿਆਰਥਣ ਅੰਜਲੀ ਬਾਲੀ ਨੇ 91.8 ਫੀਸਦੀ ਅੰਕਾਂ ਨਾਲ ਪਹਿਲਾ, ਜਸ਼ਨਦੀਪ ਕੌਰ ਨੇ 89.8 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਤੇਜ ਸਿੰਘ ਨੇ 89.4 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨਾਨ ਮੈਡੀਕਲ ਦੇ ਨਤੀਜੇ ਵਿੱਚ ਵਿਦਿਆਰਥਣ ਮਹਿਕ ਨੇ 85.4 ਫੀਸਦੀ ਅੰਕਾਂ ਨਾਲ ਪਹਿਲਾ, ਸਿਮਰਨ ਕੌਰ ਨੇ 84.8 ਫੀਸਦੀ ਅੰਕਾਂ ਨਾਲ ਦੂਜਾ ਅਤੇ ਰਸ਼ਿਕਾ ਸਿੰਘ ਨੇ 78.4 ਫੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਹਾਜ਼ਰ ਸਟਾਫ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਕਾਮਰਸ ਸਟਰੀਮ ਵਿੱਚ ਵਿਦਿਆਰਥਣ ਕਿਰਨਦੀਪ ਕੌਰ ਨੇ 90.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅਰਸ਼ਦੀਪ ਕੌਰ ਨੇ 89.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਲੀਨ ਕੌਰ ਨੇ 86.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਸਟਰੀਮ ਵਿੱਚ ਵਿਦਿਆਰਥਣ ਕਰਮਨਪ੍ਰੀਤ ਕੌਰ ਨੇ 88.6 ਫੀਸਦੀ ਅੰਕਾਂ ਨਾਲ ਪਹਿਲਾ, ਸ੍ਰਿਸ਼ਟੀ ਨੇ 84 ਫੀਸਦੀ ਅੰਕਾਂ ਨਾਲ ਦੂਜਾ ਅਤੇ ਜੈਸਮੀਨ ਕੌਰ ਨੇ 83.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਹਾਜ਼ਰ ਸਟਾਫ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਨਮਾਨ ਸਮਾਰੋਹ ਵਿੱਚ ਪ੍ਰੋ ਕਮਲਪ੍ਰੀਤ ਕੌਰ, ਪ੍ਰੋ ਜਸਦੀਪ ਕੌਰ, ਪ੍ਰੋ ਅਸ਼ੋਕ ਕੁਮਾਰ, ਪ੍ਰੋ ਹਰਪ੍ਰੀਤ ਕੌਰ, ਡਾ ਗਣੇਸ਼ ਖੰਨਾ, ਪ੍ਰੋ ਰਜਿੰਦਰ ਕੌਰ, ਪ੍ਰੋ ਰਮਨਦੀਪ ਕੌਰ ਸਮੇਤ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

By admin

Related Post