Breaking
Wed. Jul 22nd, 2026

ਕਪਤਾਨ ਸੁਰਭੀ ਦੇ ਆਲ-ਰਾਊਂਡ ਪ੍ਰਦਰਸ਼ਨ ਨਾਲ ਅੰਡਰ-19 ਮਹਿਲਾ ਕ੍ਰਿਕਟ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਨੇ ਕਪੂਰਥਲਾ ਨੂੰ 6 ਵਿਕਟਾਂ ਨਾਲ ਹਰਾਇਆ: ਡਾ. ਘਈ

ਮਹਿਲਾ ਕ੍ਰਿਕਟ ਟੂਰਨਾਮੈਂਟ

ਹੁਸ਼ਿਆਰਪੁਰ, 21 ਜੁਲਾਈ (ਤਰਸੇਮ ਦੀਵਾਨਾ ) – ਪੀਸੀਏ ਦੁਆਰਾ ਕਰਵਾਏ ਜਾ ਰਹੇ ਅੰਡਰ-19 ਅੰਤਰ-ਜ਼ਿਲ੍ਹਾ ਮਹਿਲਾ ਕ੍ਰਿਕਟ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਕਪਤਾਨ ਸੁਰਭੀ ਦੇ ਸ਼ਾਨਦਾਰ ਆਲ-ਰਾਊਂਡ ਪ੍ਰਦਰਸ਼ਨ ਅਤੇ ਧਰੁਵਿਕਾ ਸੇਠ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਕਪੂਰਥਲਾ ਟੀਮ ਨੂੰ 6 ਵਿਕਟਾਂ ਨਾਲ ਹਰਾ ਕੇ 4 ਅੰਕ ਪ੍ਰਾਪਤ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਚ.ਡੀ.ਸੀ.ਏ. ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ 50-50 ਓਵਰਾਂ ਦੇ ਇਸ ਮੈਚ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਟਾਸ ਜਿੱਤ ਕੇ ਕਪੂਰਥਲਾ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਅਤੇ ਹੁਸ਼ਿਆਰਪੁਰ ਦੀ ਸ਼ਾਨਦਾਰ ਗੇਂਦਬਾਜ਼ੀ ਅੱਗੇ ਕਪੂਰਥਲਾ ਦੀ ਟੀਮ 34.5 ਓਵਰਾਂ ਵਿੱਚ ਕੇਵਲ 79 ਦੌੜਾਂ ਹੀ ਬਣਾ ਸਕੀ। ਜਿਸ ਵਿੱਚ ਸੁਖਮਨਲੀਨ ਕੌਰ ਨੇ 30 ਅਤੇ ਜਸਮੀਤ ਸੰਧੂ ਨੇ ਨਾਬਾਦ 14 ਦੌੜਾਂ ਬਣਾਈਆਂ।

ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਕਪਤਾਨ ਸੁਰਭੀ ਨੇ 10 ਓਵਰਾਂ ਵਿੱਚ 6 ਦੌੜਾਂ ਦੇ ਕੇ 4 ਵਿਕਟਾਂ, ਧਰੁਵਿਕਾ ਸੇਠ ਨੇ 10 ਓਵਰਾਂ ਵਿੱਚ 30 ਦੌੜਾਂ ਦੇ ਕੇ 4 ਵਿਕਟਾਂ ਅਤੇ ਅਰੁਸ਼ੀ ਠਾਕੁਰ ਨੇ 12 ਦੌੜਾਂ ਦੇ ਕੇ ਕਪੂਰਥਲਾ ਦੇ 2 ਖਿਡਾਰੀਆਂ ਨੂੰ ਆਊਟ ਕੀਤਾ। 50 ਓਵਰਾਂ ਵਿੱਚ ਜਿੱਤ ਲਈ 80 ਦੌੜਾਂ ਦਾ ਟੀਚਾ ਲੈ ਕੇ ਬੱਲੇਬਾਜ਼ੀ ਕਰਨ ਉਤਰੀ ਹੁਸ਼ਿਆਰਪੁਰ ਦੀ ਟੀਮ ਨੇ 24.1 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 81 ਦੌੜਾਂ ਬਣਾ ਕੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਸੁਰਭੀ ਨੇ ਨਾਬਾਦ 25, ਭੂਮਿਕਾ ਸ਼ਰਮਾ ਨੇ ਨਾਬਾਦ 15 ਅਤੇ ਆਸਥਾ ਸ਼ਰਮਾ ਨੇ 10 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤਰ੍ਹਾਂ ਹੁਸ਼ਿਆਰਪੁਰ ਨੇ ਇਸ ਜਿੱਤ ਨਾਲ 4 ਅੰਕ ਪ੍ਰਾਪਤ ਕਰ ਲਏ।

ਹੁਸ਼ਿਆਰਪੁਰ ਦਾ ਅਗਲਾ ਮੁਕਾਬਲਾ 25 ਜੁਲਾਈ ਨੂੰ ਰੋਪੜ ਨਾਲ ਖੇਡਿਆ ਜਾਵੇਗਾ

ਹੁਸ਼ਿਆਰਪੁਰ ਟੀਮ ਦੀ ਇਸ ਜਿੱਤ ‘ਤੇ ਐਚ.ਡੀ.ਸੀ.ਏ. ਪ੍ਰਧਾਨ ਡਾ. ਦਲਜੀਤ ਖੇਲਾ, ਸੰਯੁਕਤ ਸਕੱਤਰ ਵਿਵੇਕ ਸਾਹਨੀ, ਠਾਕੁਰ ਜੋਗਰਾਜ, ਚੇਅਰਮੈਨ ਟੂਰਨਾਮੈਂਟ ਕਮੇਟੀ ਡਾ. ਪੰਕਜ ਸ਼ਿਵ, ਜਤਿੰਦਰ ਸੂਦ, ਸੁਭਾਸ਼ ਸ਼ਰਮਾ ਤੋਂ ਇਲਾਵਾ ਸਮੂਹ ਐਚ.ਡੀ.ਸੀ.ਏ. ਅਹੁਦੇਦਾਰਾਂ ਨੇ ਟੀਮ ਨੂੰ ਵਧਾਈ ਦਿੰਦੇ ਹੋਏ ਅਗਲੇ ਮੈਚਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਟੀਮ ਦੀ ਕੋਚ ਦਵਿੰਦਰ ਕੌਰ ਕਲਿਆਣ, ਸਹਾਇਕ ਕੋਚ ਨਿਕਿਤਾ ਕੁਮਾਰੀ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਟੀਮ ਟ੍ਰੇਨਰ ਕੁਲਦੀਪ ਧਾਮੀ, ਸਹਾਇਕ ਕੋਚ ਅਸ਼ੋਕ ਸ਼ਰਮਾ, ਪ੍ਰਵੀਨ ਕਪੂਰ, ਪੰਕਜ ਪਿੰਕਾ, ਦਿਨੇਸ਼ ਸ਼ਰਮਾ ਆਦਿ ਨੇ ਟੀਮ ਦੇ ਪ੍ਰਦਰਸ਼ਨ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਟੀਮ ਨੂੰ ਅਗਲੇ ਮੈਚਾਂ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦਾ ਅਗਲਾ ਮੁਕਾਬਲਾ 25 ਜੁਲਾਈ ਨੂੰ ਰੋਪੜ ਨਾਲ ਖੇਡਿਆ ਜਾਵੇਗਾ।

By admin

Related Post