Breaking
Mon. Dec 1st, 2025

ਜੇਕਰ ਪੰਜਾਬ ਸਰਕਾਰ ਇਸੇ ਤਰ੍ਹਾਂ ਹੀ ਦਲਿਤਾਂ ਨਾਲ ਵਿਤਕਰਾ ਕਰਦੀ ਰਹੀ ਤਾਂ 2027 ਵਿੱਚ ਆਪ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਜਾਵੇਗਾ : ਬੇਗਮਪੁਰਾ ਟਾਈਗਰ ਫੋਰਸ

ਪੰਜਾਬ ਸਰਕਾਰ
ਮੁੱਖ ਮੰਤਰੀ ਵੱਲੋ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਪਵਿੱਤਰ ਨਗਰੀ ਨਾ ਐਲਾਨ ਕੇ ਸਰਕਾਰ ਨੇ ਦਲਿਤ ਸਮਾਜ ਨਾਲ ਕੀਤਾ ਵਿਤਕਰਾ : ਹੈਪੀ ਫਤਹਿਗੜ੍ਹ, ਪਵਨ

ਹੁਸ਼ਿਆਰਪੁਰ, 25 ਨਵੰਬਰ (ਤਰਸੇਮ ਦੀਵਾਨਾ) – ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਵਿਖ਼ੇ ਫੋਰਸ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਹਿਗੜ੍ਹ ਅਤੇ ਸਹਿਰੀ ਪ੍ਰਧਾਨ ਪਵਨ ਦੀਵਾਨਾ ਦੀ ਪ੍ਰਧਾਨਗੀ ਹੇਠ ਹੋਈ ! ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨਾਲ ਸੰਬੰਧਿਤ ਇਤਿਹਾਸਕ ਸ਼ਹਿਰ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਪਵਿੱਤਰ ਨਗਰੀ ਨਾ ਐਲਾਨ ਕੇ ਪੰਜਾਬ ਸਰਕਾਰ ਨੇ ਦਲਿਤ ਵਰਗ ਨਾਲ ਬਹੁਤ ਵੱਡਾ ਵਿਤਕਰਾ ਕੀਤਾ ਹੈ, ਜਿਸ ਨਾਲ ਦਲਿਤ ਵਰਗ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਹੁਤ ਠੇਸ ਪਹੁੰਚੀ ਹੈ।

ਉਹਨਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਨਗਰੀ ਸਾਹਿਬ ਪਵਿੱਤਰ ਨਗਰੀ ਐਲਾਨਿਆ ਗਿਆ, ਜਿਸ ਨਾਲ ਇਹਨਾਂ ਸ਼ਹਿਰਾਂ ‘ਚ ਸ਼ਰਾਬ, ਮਾਸ, ਤੰਬਾਕੂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਵਰਤੋਂ ‘ਤੇ ਪਾਬੰਦੀ ਹੋਵੇਗੀ।

ਪੰਜਾਬ ਸਰਕਾਰ ਦਾ ਇਹ ਫੈਸਲਾ ਸ਼ਲਾਘਾ ਯੋਗ ਹੈ, ਪਰ ਇੱਥੇ ਵੀ ਦਲਿਤਾਂ ਨਾਲ ਵਿਤਕਰਾ ਹੋਇਆ ਹੈ

ਪੰਜਾਬ ਸਰਕਾਰ ਦਾ ਇਹ ਫੈਸਲਾ ਸ਼ਲਾਘਾ ਯੋਗ ਹੈ, ਪਰ ਇੱਥੇ ਵੀ ਦਲਿਤਾਂ ਨਾਲ ਵਿਤਕਰਾ ਹੋਇਆ ਹੈ। ਉਹਨਾਂ ਆਖਿਆ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਬੇਅਦਬੀ ਕਾਨੂੰਨ ਪਾਸ ਕਰਨ ਵੇਲੇ ਵੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਉਚਾਰੀ ਹੋਈ “ਅੰਮ੍ਰਿਤ ਬਾਣੀ” ਨੂੰ ਬੇਅਦਬੀ ਕਨੂੰਨ ਦੇ ਵਿੱਚ ਨਾ ਲੈ ਕੇ ਬਹੁਤ ਵੱਡਾ ਵਿਤਕਰਾ ਕੀਤਾ ਸੀ ! ਉਹਨਾਂ ਮੁੱਖ ਮੰਤਰੀ ਪੰਜਾਬ ਨੂੰ ਪੁੱਛਿਆ ਕਿ ਕੀ ਸ਼੍ਰੀ ਖ਼ੁਰਾਲਗੜ੍ਹ ਸਾਹਿਬ ਗੁਰੂਆਂ ਦੀ ਨਗਰੀ ਨਹੀਂ ਹੈ? ਕੀ ਸ੍ਰੀ ਖੁਰਾਲਗੜ੍ਹ ਸਾਹਿਬ ਦਲਿਤਾਂ ਦੇ ਗੁਰੂ ਰਵਿਦਾਸ ਜੀ ਮਹਾਰਾਜ ਨਾਲ ਸੰਬੰਧਿਤ ਹੋਣ ਕਰਕੇ ਅਪਵਿੱਤਰ ਹੈ? ਉਹਨਾਂ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਦਲਿਤ ਸਮਾਜ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ, ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ, ਕਿਉਂਕਿ ਸ਼ਾਇਦ ਇਹ ਸਥਾਨ ਦਲਿਤਾਂ ਦੀ ਆਸਥਾ ਨਾਲ ਸੰਬੰਧਿਤ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਲਿਤਾਂ ਨਾਲ ਹਮੇਸ਼ਾ ਵਿਤਕਰਾ ਕਰ ਰਹੀ ਹੈ।

ਅਜੇ ਤੱਕ ਕਿਸੇ ਵੀ ਦਲਿਤ ਨੂੰ ਉਪ-ਮੁੱਖ ਮੰਤਰੀ ਨਹੀਂ ਲਗਾਇਆ ਗਿਆ

ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਦਲਿਤਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਆਪ ਦੀ ਸਰਕਾਰ ਬਣਨ ਤੇ ਦਲਿਤ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਲਗਾਇਆ ਜਾਵੇਗਾ, ਪਰ ਸਰਕਾਰ ਬਣਨ ਤੇ ਇਹ ਵਾਅਦਾ ਵਫਾ ਨਹੀਂ ਹੋਇਆ। ਅਜੇ ਤੱਕ ਕਿਸੇ ਵੀ ਦਲਿਤ ਨੂੰ ਉਪ-ਮੁੱਖ ਮੰਤਰੀ ਨਹੀਂ ਲਗਾਇਆ ਗਿਆ। ਇਸੇ ਤਰ੍ਹਾਂ ਹੀ ਹੁਣ ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਪਵਿੱਤਰ ਨਗਰੀ ਨਾ ਐਲਾਨ ਕੇ ਮੁੱਖ ਮੰਤਰੀ ਪੰਜਾਬ ਨੇ ਦਲਿਤਾਂ ਨਾਲ ਬਹੁਤ ਵੱਡਾ ਵਿਤਕਰਾ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਉਸ ਨੂੰ ਦਲਿਤਾਂ ਦੀ ਕੋਈ ਪਰਵਾਹ ਨਹੀਂ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਇਸੇ ਤਰ੍ਹਾਂ ਹੀ ਦਲਿਤਾਂ ਨਾਲ ਵਿਤਕਰਾ ਕਰਦੀ ਰਹੀ ਤਾਂ 2027 ਵਿੱਚ ਆਪ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਜਾਵੇਗਾ।

ਉਹਨਾਂ ਮੰਗ ਕੀਤੀ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਲਦੀ ਤੋਂ ਜਲਦੀ ਪਵਿੱਤਰ ਨਗਰੀ ਐਲਾਨਿਆ ਜਾਵੇ, ਨਹੀਂ ਤਾਂ ਦਲਿਤ ਸਮਾਜ ਵੱਡੀ ਪੱਧਰ ਤੇ ਲਾਮਬੰਦ ਹੋ ਕੇ ਸੰਘਰਸ਼ ਕਰੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋ ਇਲਾਵਾ ਵਿਪਨ ਕੁਮਾਰ ਸੀਨੀਅਰ ਮੀਤ ਪ੍ਰਧਾਨ ਹਲਕਾ ਚੱਬੇਵਾਲ, ਗੁਰਦੀਪ ਕੁਮਾਰ ਪ੍ਰਧਾਨ ਬਲਾਕ ਮੇਹਟੀਆਣਾ, ਕੁਲਵੰਤ ਸਿੰਘ ਉਪ ਪ੍ਰਧਾਨ ਬਲਾਕ ਮੇਹਟੀਆਣਾ, ਗੁਰਮੀਤ ਨਲੋਈਆਂ, ਸਤੀਸ਼ ਕੁਮਾਰ, ਰਾਹੁਲ, ਰਣਜੀਤ, ਸਾਹਿਲ ਕੁਮਾਰ ਨਲੋਈਆਂ, ਐਡਵੋਕੇਟ ਰਜਤ ਬੱਧਣ, ਬਾਬਾ ਕਮਾਲਪੁਰ, ਜਸਵੀਰ ਸਿੰਘ ਮੰਗਾ ਸ਼ੇਰਗੜ੍ਹ, ਗਗਨਦੀਪ ਸ਼ੇਰਗੜ੍ਹ, ਸੁੱਖੀ ਫਤਹਿਗੜ੍ਹ, ਜੱਸੀ ਪੁਰਹਿਰਾ, ਬੀਰਾ ਰਹੀਮਪੁਰ, ਗੋਲੂ ਅਟੱਲਗੜ੍ਹ ਆਦਿ ਹਾਜ਼ਰ ਸਨ।

By admin

Related Post