Breaking
Sat. May 30th, 2026

ਇਮਾਨ ਸਿੰਘ ਮਾਨ 3 ਜੂਨ ਨੂੰ ਮੁਕੇਰੀਆਂ ਵਿਖੇ ਸੰਗਤਾਂ ਨੂੰ ਸੰਬੋਧਨ ਕਰਨਗੇ : ਸਿੰਗੜੀਵਾਲਾ

ਇਮਾਨ ਸਿੰਘ ਮਾਨ

ਹੁਸ਼ਿਆਰਪੁਰ 30 ਮਈ (ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ 13 ਜੂਨ ਨੂੰ ਫਗਵਾੜਾ ਵਿਖੇ ਬੇਗਮਪੁਰਾ ਖਾਲਸਾ ਲਹਿਰ ਦਾ ਆਰੰਭ ਕਰਨ ਲਈ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਪਾਰਟੀ ਦੇ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਮਕੇਰੀਆਂ ਵਿਖੇ ਸਰਕਲ ਪ੍ਰਧਾਨ ਦੀ ਅਗਵਾਈ ਹੇਠ 03 ਜੂਨ ਨੂੰ ਵਿਸ਼ੇਸ਼ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਡਾ. ਹਰਜਿੰਦਰ ਸਿੰਘ ਜੱਖੂ ਦੁਆਬਾ ਇੰਚਾਰਜ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਹੋਣਗੇ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦਫਤਰ ਵਿਖੇ ਹੋਈ ਵਿਸ਼ੇਸ਼ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਆ ਕਰਦਿਆਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਸਿਆਸੀ ਤੌਰ ਤੇ ਤਬਦੀਲੀ ਲਿਆਉਣ ਲਈ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤਾਂ ਅਨੁਸਾਰ ਚੱਲਣ ਲਈ “ਬੇਗਮਪੁਰਾ ਖਾਲਸਾ ਲਹਿਰ” ਆਰੰਭ ਕਰਨੀ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਲਈ ਬਹੁਤ ਮਹੱਤਵਪੂਰਨ ਕਾਰਜ ਹੈ।

ਇਸ ਕਾਰਜ ਨੂੰ ਪੂਰਾ ਕਰਨ ਲਈ ਇਸ ਸਮੇਂ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲੇ ਅਤੇ ਉਹਨਾਂ ਦੇ ਸ਼ਹੀਦ ਹੋਏ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ 06 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਿਲੇ ਤੋਂ ਵੱਡੀ ਪੱਧਰ ਤੇ ਹਾਜਰੀ ਦਿੱਤੀ ਜਾਵੇਗੀ ਇਸ ਸਮੇਂ ਸੰਦੀਪ ਸਿੰਘ ਖਾਲਸਾ ਟਾਂਡਾ, ਬੀਬੀ ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ, ਜਗਦੀਸ਼ ਸਿੰਘ ਚੱਬੇਵਾਲ ਆਦਿ ਹਾਜ਼ਰ ਸਨ !

By admin

Related Post