ਹੁਸ਼ਿਆਰਪੁਰ, 5 ਦਸੰਬਰ (ਤਰਸੇਮ ਦੀਵਾਨਾ)- ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦੇ ਜੋਨ ਖਡਿਆਲਾ ਸੈਣੀਆਂ ਲਈ ਇੰਦਰਜੀਤ ਕੌਰ ਕੌਂਸਲ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਾਮਜਦਗੀ ਪੇਪਰ ਭਰੇ | ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਦੀ ਹਾਜ਼ਰੀ ਵਿੱਚ ਰਿਟਰਨਿੰਗ ਅਫਸਰ ਸ੍ਰੀਮਤੀ ਅਮਰਬੀਰ ਕੌਰ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਦੇ ਦਫਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਉਮੀਦਵਾਰ ਇੰਦਰਜੀਤ ਕੌਰ ਕੌਂਸਲ ਦੇ ਪਤੀ ਹਰਦੇਵ ਸਿੰਘ ਕੌਂਸਲ ਸਟੇਟ ਚੇਅਰਮੈਨ ਸਿਵਿਲ ਪ੍ਰੋਡਕਸ਼ਨ ਲੀਗਲ ਸਰਵਿਸ ਸੁਸਾਇਟੀ ਇੰਡੀਆ, ਜ਼ਿਲ੍ਹਾ ਪ੍ਰਧਾਨ ਆਪ,ਸਰਪੰਚ ਪਰਵਿੰਦਰ ਸਿੰਘ ਸੱਜਣ ਵੀ ਮੌਜੂਦ ਸਨ |
ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਟ ਮੰਤਰੀ ਪੰਜਾਬ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਯੋਜਨਾਵਾਂ ਲਿਆਂਦੀਆਂ ਹਨ ਜਿਨਾਂ ਦਾ ਪੰਜਾਬ ਦੇ ਆਮ ਲੋਕਾਂ ਨੂੰ ਆਮ ਆਦਮੀ ਬਹੁਤ ਲਾਭ ਪਹੁੰਚਿਆ ਹੈ। ਇਸ ਕਾਰਨ ਪੰਜਾਬ ਦੇ ਲੋਕ ਮੁੜ ਤੋਂ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ ਜਿਸ ਦਾ ਆਗਾਜ਼ ਜ਼ਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਹੋਣ ਜਾ ਰਿਹਾ ਹੈ। ਉਹਨਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ।

