Breaking
Thu. Apr 24th, 2025

5 ਮਈ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਮਾਗਮ ਦਾ ਸੱਦਾ ਪੱਤਰ ਜਾਰੀ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ

• ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਘਰ ਘਰ ਪਹੁੰਚ ਕਰਨ ਦੀ ਲੋੜ : ਚੇਅਰਮੈਨ ਹਰਦੇਵ ਸਿੰਘ ਕੌਂਸਲ

ਹੁਸ਼ਿਆਰਪੁਰ 14 ਅਪ੍ਰੈਲ (ਤਰਸੇਮ ਦੀਵਾਨਾ )- ਮਹਾਰਾਜਾ ਜੱਸਾ ਸਿੰਘ ਰਾਮਗੜੀਆ ਮੈਮੋਰੀਅਲ ਐਜੂਕੇਸ਼ਨਲ ਟਰਸਟ ਰਜਿ ਦੀ ਅਹਿਮ ਮੀਟਿੰਗ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਦਸੂਹਾ (ਮੁਕੇਰੀਆਂ) ਵਿਖ਼ੇ ਪ੍ਰਧਾਨ ਹਰਬੰਸ ਸਿੰਘ ਟਾਂਡਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਚੇਅਰਮੈਨ ਹਰਦੇਵ ਸਿੰਘ ਕੌਂਸਲ,ਵਾਈਸ ਚੇਅਰਮੈਨ ਪ੍ਰਦੀਪ ਪਲਾਹਾ ਅਤੇ ਸੰਤ ਬਾਬਾ ਰਣਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਇਸ ਮੀਟਿੰਗ ਦੌਰਾਨ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਜੀ ਦੇ 5 ਮਈ ਨੂੰ ਵੱਡੇ ਪੱਧਰ ਤੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਦਾ ਸੱਦਾ ਪੱਤਰ ਰਾਮਗੜੀਆ ਸਿੱਖ ਆਰਗੇ ਨਾਈਜ਼ੇਸ਼ਨ ਇੰਡੀਆ ਦੇ ਸਰਪ੍ਰਸਤ ਸੰਤ ਬਾਬਾ ਰਣਜੀਤ ਸਿੰਘ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਬੇਨਤੀ ਕਰਨ ਉਪਰੰਤ ਜਾਰੀ ਕੀਤਾ ਅਤੇ ਪਹਿਲੇ ਸੱਦਾ ਪੱਤਰ ਸਮੂੰਹ ਟਰੱਸਟ ਮੈਂਬਰਾਂ ਵਲੋਂ ਗੁਰੂ ਸਾਹਿਬ ਨੂੰ ਅਰਪਿਤ ਕੀਤਾ ਗਿਆ | ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਗੁਰਦੁਵਾਰਾ ਸਾਹਿਬ ਦੀ ਇਮਾਰਤ ਅਤੇ ਹੋਰ ਉਸਾਰੀ ਕਾਰਜਾਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਅਤੇ ਸਮਾਗਮਾਂ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ ਲਿਆ ਗਿਆ |

ਟਰੱਸਟ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਨਾਮ ‘ਤੇ ਸਕੂਲ ਤੇ ਨਰਸਿੰਗ ਕਾਲਜ ਦੇ ਪ੍ਰੋਜੈਕਟ ਵੀ ਜਲਦੀ ਹੀ ਸ਼ੁਰੂ ਕੀਤੇ ਜਾਣਗੇ

ਮੀਟਿੰਗ ਵਿੱਚ ਗੁਰਦੁਆਰਾ ਸਾਹਿਬ ਦੇ ਅਧੂਰੇ ਪਏ ਉਸਾਰੀ ਕਾਰਜਾਂ ਨੂੰ 30 ਅਪ੍ਰੈਲ ਤੱਕ ਮੁਕੰਮਲ ਕਰਨ, ਕਿਲ੍ਹੇ ਦੇ ਰੱਖ ਰੱਖਾਵ ਲਈ ਵਿਆਪਕ ਯੋਜਨਾ ਤਿਆਰ ਕਰਨ ਅਤੇ 5 ਮਈ ਨੂੰ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਲਾਨਾ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ| ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਹਰਦੇਵ ਸਿੰਘ ਕੌਂਸਲ ਨੇ ਕਿਹਾ ਕਿ ਟਰੱਸਟ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਨਾਮ ‘ਤੇ ਸਕੂਲ ਤੇ ਨਰਸਿੰਗ ਕਾਲਜ ਦੇ ਪ੍ਰੋਜੈਕਟ ਵੀ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਉਨਾਂ 5 ਮਈ ਦੇ ਸਮਾਗਮ ਲਈ ਵਾਈਸ ਚੇਅਰਮੈਨ ਪ੍ਰਦੀਪ ਪਲਾਹਾ ਦੀ ਅਗਵਾਈ ਵਿੱਚ ਪਿੰਡ ਪਿੰਡ ਤੇ ਸ਼ਹਿਰ ਸ਼ਹਿਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਸਿਲਸਿਲੇ ਨੂੰ ਹੋਰ ਤੇਜ਼ ਕਰਨ ਦੀ ਹਿਦਾਇਤ ਦਿੱਤੀ ਤਾਂ ਜੋ ਹਰ ਘਰ ਵਿੱਚ ਪਹੁੰਚ ਕਰਕੇ ਇਸ ਸਮਾਗਮ ਦਾ ਸੁਨੇਹਾ ਪੁਚਾਇਆ ਜਾ ਸਕੇ |

ਇਸ ਮੌਕੇ ਵਾਈਸ ਚੇਅਰਮੈਨ ਪ੍ਰਦੀਪ ਸਿੰਘ ਪਲਾਹਾ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਨੂੰ ਯਾਦਗਾਰੀ ਸਮਾਗਮ ਬਣਾਉਣ ਲਈ ਸਾਰਿਆਂ ਦੇ ਵਡਮੁੱਲੇ ਸਹਿਯੋਗ ਦੀ ਲੋੜ ਹੈ ਤੇ ਅਤੇ ਸਾਰੇ ਮੈਂਬਰ ਇੱਕ ਟੀਮ ਵੱਜੋਂ ਕਾਰਜਸ਼ੀਲ ਹਨ | ਟਰੱਸਟ ਦੇ ਪ੍ਰਧਾਨ ਹਰਬੰਸ ਸਿੰਘ ਟਾਂਡਾ ਦੀ ਅਗਵਾਈ ਵਿੱਚ ਪੇਸ਼ ਕੀਤੇ ਗਏ ਸਾਰੇ ਮਤਿਆਂ ਨੂੰ ਸਰਬਸੰਮਤੀ ਨਾਲ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ | ਇਸ ਮੀਟਿੰਗ ਵਿੱਚ ਕਾਬਲ ਸਿੰਘ ਮੈਨੇਜਰ,ਵਾਈਸ ਪ੍ਰਧਾਨ ਦਵਿੰਦਰ ਸਿੰਘ ਘੋਗਰਾ ,ਐਕਸੀਅਨ ਗੁਰਦੇਵ ਸਿੰਘ ਅਸਿਸਟੈਂਟ ਮੈਨਜਰ,ਸੁਖਦੇਵ ਸਿੰਘ,ਬਲਬੀਰ ਸਿੰਘ, ਕੈਸ਼ੀਅਰ ਲਖਵੀਰ ਸਿੰਘ, ਭਾਈ ਦਲਜੀਤ ਸਿੰਘ, ਭਾਈ ਰਵਿੰਦਰ ਸਿੰਘ ਮੁਕੇਰੀਆਂ, ਜਸਵੰਤ ਸਿੰਘ ਭੋਗਲ, ਹਰਮਿੰਦਰ ਸਿੰਘ ਭੱਚੂ,ਗੁਰਮਿੰਦਰ ਕੌਰ ਹੁਸ਼ਿਆਰਪੁਰ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ |

By admin

Related Post