• ਰਾਮਗੜ੍ਹੀਆ ਸਿੱਖ ਆਰਗੇਨਾਈਜਸ਼ਨ ਇੰਡੀਆ ਨੇ ਕੀਤੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਮੋਰਿੰਡਾ ਨਾਲ ਮੁਲਾਕਾਤ
ਹੁਸ਼ਿਆਰਪੁਰ, 7 ਜੂਨ (ਤਰਸੇਮ ਦੀਵਾਨਾ)- ਰਾਮਗੜ੍ਹੀਆ ਸਿੱਖ ਆਰਗੇਨਾਈਜਸ਼ਨ ਇੰਡੀਆ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਂਡ ਐਜੂਕੇਸ਼ਨਲ ਟਰੱਸਟ ਸਿੰਘਪੁਰ ਹੁਸ਼ਿਆਰਪੁਰ ਦੇ ਮੈਂਬਰਾਂ ਨੇ ਪ੍ਰਧਾਨ ਇੰਡੀਆ ਹਰਦੇਵ ਸਿੰਘ ਕੌਂਸਲ ਦੀ ਅਗਵਾਈ ਹੇਠ ਮੋਰਿੰਡਾ ਵਿੱਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਮੋਰਿੰਡਾ ਦੇ ਸਰਪ੍ਰਸਤ ਕੁਲਵੀਰ ਸਿੰਘ ਤੇ ਸਾਰੇ ਫੈਡਰੇਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਪਹਿਲਾਂ ਕੁਲਵੀਰ ਸਿੰਘ ਦੇ ਪਿਤਾ ਜੀ ਦੇ ਸਵਰਗਵਾਸ ਹੋਣ ਤੇ ਉਹਨਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ | ਹਰਦੇਵ ਸਿੰਘ ਕੌਂਸਲ ਪ੍ਰਧਾਨ ਇੰਡੀਆ ਨੇ ਦੱਸਿਆ ਕਿ ਰਾਮਗੜ੍ਹੀਆ ਕੌਮ ਦੀ ਅਗਵਾਈ ਕਰਨ ਲਈ ਉਹਨਾਂ ਕੋਲੋਂ ਇੱਕ ਮੈਂਬਰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ (ਆਰਐਸਓ) ਲਈ ਅਤੇ ਇੱਕ ਮੈਂਬਰ ਕਿਲੇ ਦੇ ਟਰੱਸਟ ਲਈ ਮੰਗੇ ਜਿਹਨਾ ਨੂੰ ਅਗਲੀ ਮੀਟਿੰਗ ਵਿੱਚ ਨਿਯੁਕਤੀ ਪੱਤਰ ਦਿੱਤੇ ਜਾਣਗੇ ਉਨ੍ਹਾਂ ਦੱਸਿਆ ਕਿ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਕੌਮ ਲਈ ਅੱਗੇ ਹੋ ਕੇ ਕੰਮ ਕਰਨ ਵਿੱਚ ਦਿਲਚਸਪੀ ਲੈੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਫੈਸਲਾ ਹੋਇਆ ਇਸ ਉਪਰੰਤ ਮੋਰਿੰਡਾ ਦੇ ਚੋਂਕ ਵਿੱਚ ਲਗਾਏ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਸਟੈਚੂ ਨੂੰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ |
ਇਸ ਮੌਕੇ ਕਿਲ੍ਹੇ ਦੀ ਉਸਾਰੀ ਲਈ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਮੋਰਿੰਡਾ ਦੇ ਸਰਪ੍ਰਸਤ ਕੁਲਵੀਰ ਸਿੰਘ ਤੇ ਸਾਰੀ ਫੈਡਰੇਸ਼ਨ ਵੱਲੋਂ 11000/- ਰੁਪਏ ਦਾ ਚੈਕ ਭੇਟ ਕੀਤਾ ਗਿਆ ਤੇ ਆਏ ਹੋਏ ਹਰਦੇਵ ਸਿੰਘ ਕੌਂਸਲ ਅਤੇ ਸਾਰੇ ਮੈਂਬਰਾਂ ਨੂੰ ਸਿਰੋਪਾਉ ਤੇ ਟਰੌਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ । ਉਪਰੰਤ ਮੋਹਾਲੀ ਤੋਂ ਸ਼ਮਿੰਦਰ ਸਿੰਘ ਉੱਘੇ ਲੀਡਰ ਨਾਲ ਵੀ ਮੁਲਾਕਾਤ ਕੀਤੀ ਤੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਅੱਗੇ ਵਧਣ ਲਈ ਵਿਚਾਰਾਂ ਹੋਈਆਂ | ਇਸ ਮੌਕੇ ਜਸਵੰਤ ਸਿੰਘ ਭੋਗਲ, ਰਵਿੰਦਰ ਸਿੰਘ ਮੁਕੇਰੀਆਂ, ਗੁਰਸੇਵਕ ਸਿੰਘ ਅਤੇ ਹੋਰ ਆਗੂ ਵੀ ਮੌਜੂਦ ਸਨ।