Breaking
Sat. Mar 14th, 2026

ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ : ਥਾਣਾ ਮੁਖੀ ਰਮਨ ਕੁਮਾਰ

ਨਸ਼ੇ

ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਕੋਲੋਂ 80 ਗ੍ਰਾਮ ਨਸ਼ੀਲਾ ਪਦਾਰਥ ਕੀਤਾ ਬਰਾਮਦ

ਹੁਸ਼ਿਆਰਪੁਰ 19 ਮਾਰਚ ( ਤਰਸੇਮ ਦੀਵਾਨਾ ) ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸੰਦੀਪ ਕੁਮਾਰ ਮਲਿਕ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋ ਦਿੱਤੇ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸਰਬਜੀਤ ਬਾਹੀਆ ਸਾਹਿਬ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਅਤੇ ਨਰਿੰਦਰ ਸਿੰਘ ਪੀ ਪੀ ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਰੂਰਲ ਦੀਆਂ ਹਦਾਇਤਾਂ ਅਨੁਸਾਰ ਸਬ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਬੁਲੋਵਾਲ ਦੀ ਦੇਖ ਰੇਖ ਹੇਠ ਏ ਐਸ ਆਈ ਕੁਲਵਿੰਦਰ ਸਿੰਘ ਸਮੇਂਤ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਪਿੰਡ ਧਾਮੀਆ ਕਲਾ ਤੋ ਸੁਨੀਲ ਕੁਮਾਰ ਉਰਫ ਸੁਨੀਲ ਪੁੱਤਰ ਸਤਨਾਮ ਸਿੰਘ ਵਾਸੀ ਤਲਵੰਡੀ ਅਰਾਈਆ, ਰਜਿੰਦਰ ਸਿੰਘ ਉਰਫ ਜਿੰਦੂ ਪੁੱਤਰ ਸੂਬੇਗ ਸਿੰਘ ਵਾਸੀ ਪਿੰਡ ਪੱਡਾ ਥਾਣਾ ਡੇਰਾ ਬਾਬਾ ਨਾਨਕ ਜਿਲ੍ਹਾ ਬਟਾਲਾ, ਜਸ਼ਨਦੀਪ ਸਿੰਘ ਉਰਫ ਧਾਕੜ ਪੁੱਤਰ ਮਨਜੀਤ ਸਿੰਘ ਵਾਸੀ ਪੱਡਾ ਥਾਣਾ ਡੇਰਾ ਬਾਬਾ ਨਾਨਕ ਜਿਲ੍ਹਾ ਬਟਾਲਾ ਇੱਕ ਮੋਟਰਸਾਇਕਲ ਨੰਬਰ PB 07 AT 6678 ਤੇ ਨਸ਼ਿਲਾ ਪਦਾਰਥ ਲੈਕੇ ਆ ਰਹੇ ਹਨ ਜਿਹਨਾਂ ਨੂੰ ਤੁਰੰਤ ਕਾਬੂ ਕੀਤਾ ਗਿਆ ਅਤੇ ਉਕਤ ਨੌਜਵਾਨਾਂ ਕੋਲੋਂ 80 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ।

ਪੁਲਿਸ ਮੁਲਾਜਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੌਜਵਾਨਾਂ ਤੇ ਥਾਣਾ ਬੁਲੋਵਾਲ ਵਿਖ਼ੇ ਐਫਆਈਆਰ ਦਰਜ ਕੀਤੀ ਗਈ। ਉਹਨਾਂ ਦੱਸਿਆ ਕਿ ਕਥਿਤ ਦੋਸ਼ੀਆਨ ਸੁਨੀਲ ਕੁਮਾਰ ਉਰਫ ਸੁਨੀਲ, ਰਜਿੰਦਰ ਸਿੰਘ ਉਰਫ ਜਿੰਦੂ, ਜਸ਼ਨਦੀਪ ਸਿੰਘ ਉਰਫ ਧਾਕੜ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਬਰੀਕੀ ਨਾਲ ਹੋਰ ਪੁੱਛ ਗਿੱਛ ਕੀਤੀ ਜਾਵੇਗੀ ।

By admin

Related Post