Breaking
Sun. Oct 12th, 2025

ਜਲੰਧਰ ਦਿਹਾਤੀ ਪੁਲਿਸ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 18 ਜਗ੍ਹਾ ਕਾਸੋ ਆਪਰੇਸ਼ਨ

ਯੁੱਧ ਨਸ਼ਿਆਂ ਵਿਰੁੱਧ

ਜਲੰਧਰ 18 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਸਰਬਜੀਤ ਰਾਏ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਦੀ ਅਗਵਾਈ ਹੇਠ, ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਵਿਰੋਧੀ ਕਾਸੋ ਓਪਰੇਸ਼ਨ ਚਲਾਇਆ ਗਿਆ।

ਕਾਰਡਨ ਅਤੇ ਸਰਚ ਆਪ੍ਰੇਸ਼ਨ ਤਹਿਤ 18 ਨਸ਼ੀਲੇ ਪਦਾਰਥਾਂ ਦੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, 08 ਗਜ਼ਟਿਡ ਅਫ਼ਸਰ ਅਤੇ 280 ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਸਨ।

ਇਹ ਆਪ੍ਰੇਸ਼ਨ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਨੂੰ ਰੋਕਣ ਅਤੇ ਨਸ਼ੀਲੇ ਪਦਾਰਥਾਂ ਵਾਲੇ ਖੇਤਰਾਂ ਵਿੱਚ ਰੋਕਥਾਮ ਕਾਰਵਾਈ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤਾ ਗਿਆ।

ਇਹ ਕਾਰਵਾਈ ਪੰਜਾਬ ਪੁਲਿਸ ਦੀ ਨਸ਼ਿਆਂ ਦੇ ਖ਼ਤਰੇ ਨਾਲ ਲੜਨ ਅਤੇ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ।

By admin

Related Post