ਵੈਬਸਾਈਟ https://awards.gov.in ’ਤੇ ਕੀਤਾ ਜਾ ਸਕਦੈ ਰਜਿਸਟਰ
ਜਲੰਧਰ 18 ਜੁਲਾਈ (ਨਤਾਸ਼ਾ)– ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 31 ਜੁਲਾਈ 2025 ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ 5 ਤੋਂ 18 ਸਾਲ ਉਮਰ ਦੇ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਦੂਜਿਆਂ ਲਈ ਬੇਮਿਸਾਲ ਬਹਾਦਰੀ ਦਾ ਕੰਮ ਕੀਤਾ ਹੋਵੇ, ਜਿਨ੍ਹਾਂ ਨੇ ਬੇਮਿਸਾਲ ਕਾਬਲੀਅਤ, ਸ਼ਾਨਦਾਰ ਪ੍ਰਾਪਤੀਆਂ ਨਾਲ ਸਮਾਜ ’ਤੇ ਵਿਆਪਕ ਅਤੇ ਪ੍ਰਤੱਖ ਪ੍ਰਭਾਵ ਪਾਇਆ ਹੋਵੇ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਸੱਭਿਆਚਾਰ, ਨਵੀਨਤਾ ਦੇ ਖੇਤਰਾਂ ਵਿੱਚ ਦਿੱਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਕੋਈ ਵੀ ਬੱਚਾ, ਜੋ ਭਾਰਤ ਦਾ ਨਾਗਰਿਕ ਹੈ, ਪੁਰਸਕਾਰ ਲਈ ਬਿਨੈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਦੀ ਵੈਬਸਾਈਟ https://awards.gov.in ’ਤੇ 31 ਜੁਲਾਈ 2025 ਤੱਕ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਯੋਗ ਬੱਚਿਆਂ ਨੂੰ ਇਸ ਪੁਰਸਕਾਰ ਲਈ ਅਪਲਾਈ ਕਰਨ ਦੀ ਅਪੀਲ ਕੀਤੀ।
ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ, ਗਾਂਧੀ ਵਨਿਤਾ ਆਸ਼ਰਮ, ਕਪੂਰਥਲਾ ਚੌਕ ਜਲੰਧਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਦਫ਼ਤਰ ਦੀ ਈ-ਮੇਲ ਆਈ ਡੀ [email protected] ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।