Breaking
Sat. Oct 11th, 2025

68 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਅਨੁਸੂਚਿਤ ਜਾਤੀਆਂ ਲਈ ਇੱਕ ਵੱਡਾ ਤੋਹਫ਼ਾ : ਡਾ. ਇਸ਼ਾਂਕ

ਅਨੁਸੂਚਿਤ ਜਾਤੀਆਂ

– ਕਿਹਾ ਕਿ ਹਰ ਸਰਕਾਰ ਨੇ ਵਾਅਦਾ ਕੀਤਾ, ਨਿਭਾਇਆ ‘ਆਪ’ ਸਰਕਾਰ ਨੇ

– ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ, 3 ਜੂਨ, (ਤਰਸੇਮ ਦੀਵਾਨਾ)- ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ 67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ, ਜਿਸ ਨਾਲ ਲਗਭਗ 4,800 ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਇਹ ਕਰਜ਼ਾ ਮੁਆਫ਼ੀ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ (PSCFSC) ਵੱਲੋਂ 31 ਮਾਰਚ, 2020 ਤੱਕ ਦਿੱਤੇ ਗਏ ਕਰਜ਼ਿਆਂ ‘ਤੇ ਲਾਗੂ ਹੋਵੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ PSCFSC ਵਿਰੁੱਧ ਅਦਾਲਤਾਂ ਵਿੱਚ ਕੇਸ ਦਾਇਰ ਕਰਨ ਵਾਲੇ ਕਰਜ਼ਦਾਰ ਇਸ ਕਰਜ਼ ਮੁਆਫੀ ਲਈ ਸਿਰਫ਼ ਤਾਂ ਹੀ ਯੋਗ ਹੋਣਗੇ ਜੇਕਰ ਉਹ ਬਿਨਾਂ ਸ਼ਰਤ ਕੇਸ ਵਾਪਸ ਲੈ ਲੈਂਦੇ ਹਨ ਅਤੇ ਇਸ ਦੇ ਦਸਤਾਵੇਜ਼ੀ ਸਬੂਤ ਪ੍ਰਦਾਨ ਕਰਦੇ ਹਨ।

ਇਸ ਫੈਸਲੇ ਦਾ ਸੁਆਗਤ ਕਰਦਿਆਂ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਿਰਫ਼ ਕਰਜ਼ਾ ਮੁਆਫ਼ੀ ਨਹੀਂ ਹੈ, ਸਗੋਂ ਅਨੁਸੂਚਿਤ ਭਾਈਚਾਰੇ ਦੇ ਸਵੈ-ਮਾਣ ਨੂੰ ਬਹਾਲ ਕਰਨ ਵੱਲ ਇੱਕ ਮਜ਼ਬੂਤ ​​ਕਦਮ ਹੈ। ਉਨ੍ਹਾਂ ਕਿਹਾ ਕਿ ਕੁਝ ਕਰਜ਼ੇ 1995 ਤੋਂ ਪਹਿਲਾਂ ਤੋਂ ਵੀ ਚੱਲ ਰਹੇ ਹਨ, ਅਤੇ ਬਹੁਤ ਸਾਰੇ ਕਰਜ਼ਾ ਲੈਣ ਵਾਲੇ ਹੁਣ ਨਹੀਂ ਰਹੇ ਪਰ ਉਨ੍ਹਾਂ ਦੇ ਪਰਿਵਾਰ ਅਜੇ ਵੀ ਕਰਜ਼ਿਆਂ ਅਤੇ ਵਿਆਜ ਦੇ ਚੱਕਰ ਵਿੱਚ ਫਸੇ ਹੋਏ ਹਨ।

ਇਹ ਕਰਜ਼ਾ ਮੁਆਫ਼ੀ ਦਾ ਫੈਸਲਾ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਗਿਆ

‘ਆਪ’ ਸਰਕਾਰ ਨੇ ਇਨ੍ਹਾਂ ਗਰੀਬ ਲੋੜਵੰਦ ਪਰਿਵਾਰਾਂ ਦੇ ਦਰਦ ਨੂੰ ਸਮਝਦੇ ਹੋਏ ਇਹ ਸਮਝਿਆ ਕਿ ਅਜਿਹੇ ਹਾਲਾਤਾਂ ਵਿੱਚ ਉਨ੍ਹਾਂ ਤੋਂ ਕਰਜ਼ਾ ਵਸੂਲਣਾ ਬੇਇਨਸਾਫ਼ੀ ਹੈ, ਅਤੇ ਇਸੇ ਲਈ ਇਹ ਕਰਜ਼ਾ ਮੁਆਫ਼ੀ ਦਾ ਫੈਸਲਾ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਗਿਆ।

ਉਹਨਾਂ ਕਿਹਾ ਕਿ ‘ਆਪ’ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਇਹ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੀ ਹੈ। ਇਸ ਕਰਜ਼ੇ ਬਾਰੇ ਵੀ, ਪਿਛਲੀ ਹਰ ਸਰਕਾਰ ਨੇ ਇਸਨੂੰ ਮੁਆਫ਼ ਕਰਨ ਦੇ ਵਾਅਦੇ ਕੀਤੇ ਸਨ, ਪਰ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸਨੂੰ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿਰਫ਼ ਆਰਥਿਕ ਹੀ ਨਹੀਂ, ਸਗੋਂ ਸਮਾਜਿਕ ਨਿਆਂ ਦੀ ਦਿਸ਼ਾ ਵਿੱਚ ਚੁੱਕਿਆ ਗਿਆ ਇੱਕ ਇਤਿਹਾਸਕ ਕਦਮ ਹੈ।

By admin

Related Post