Breaking
Sun. Oct 12th, 2025

ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਨਾਲ ਭਗਵੰਤ ਮਾਨ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਨੀਤੀ ਹੋਈ ਠੁਸ : ਸਿੰਗੜੀਵਾਲਾ

ਜ਼ਹਿਰੀਲੀ ਸ਼ਰਾਬ

ਹੁਸ਼ਿਆਰਪੁਰ 14 ਮਈ ( ਤਰਸੇਮ ਦੀਵਾਨਾ ) “ਬੀਤੇ ਦਿਨੀ ਅੰਮ੍ਰਿਤਸਰ ਦੇ ਸ਼ਹਿਰ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ 26 ਮਨੁੱਖੀ ਜਾਨਾਂ ਦਾ ਵੱਡਾ ਨੁਕਸਾਨ ਹੋ ਗਿਆ ਹੈ ਇਸ ਨਾਲ ਆਮ ਆਦਮੀ ਪਾਰਟੀ ਦੀ ਨਸ਼ਿਆਂ ਨੂੰ ਖਤਮ ਕਰਨ ਦੀ “ਯੁੱਧ ਨਸ਼ਿਆਂ ਵਿਰੁੱਧ ” ਨੀਤੀ ਠੁਸ ਹੋ ਗਈ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮਜੀਠਾ ਵਿਖੇ ਹੋਏ ਵੱਡੇ ਦੁਖਾਂਤ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕੀਤਾ।

ਇਸ ਸਮੇ ਸਿੰਗੜੀਵਾਲਾ ਨੇ ਕਿਹਾ ਕਿ ਅਜਿਹੀ ਜ਼ਹਿਰੀਲੀ ਸਰਾਬ ਦਾ ਧੰਦਾ ਕਰਕੇ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰਨ ਵਾਲਿਆਂ ਦੀ ਤਹਿ ਤੱਕ ਜਾ ਕੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਗ੍ਰਿਫਤਾਰ ਕਰਕੇ ਸਜਾਵਾਂ ਦਬਾਉਣ ਦੀ ਜਿੰਮੇਵਾਰੀ ਭਗਵੰਤ ਮਾਨ ਸਰਕਾਰ ਨਿਭਾਉਣੀ ਚਾਹੀਦੀ ਹੈ ਤਾਂ ਕਿ ਗੈਰ ਕਾਨੂੰਨੀ ਤਰੀਕੇ ਨਾਲ ਸ਼ਰਾਬ ਬਣਾਉਣ ਤੇ ਵਪਾਰ ਨਾ ਹੋ ਸਕੇ ਅਤੇ ਨਾ ਹੀ ਆਮ ਲੋਕਾਂ ਨੂੰ ਕੋਈ ਮੌਤ ਦੇ ਮੂੰਹ ਵਿਚ ਧਕੇਲਣ ਦੀ ਗੁਸਤਾਖੀ ਕਰ ਸਕੇ।

ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ਼ਰੇਆਮ ਪ੍ਰਸ਼ਾਸਨ ਦੇ ਨੱਕ ਹੇਠ ਨਕਲੀ ਜਹਰੀਲੀ ਸ਼ਰਾਬ ਵੇਚੀ ਜਾ ਰਹੀ ਹੈ ਉਸ ਵਿੱਚ ਸਰਕਾਰ ਦੇ ਕਿਸੇ ਐਮਐਲਏ ਜਾਂ ਮੰਤਰੀ ਦਾ ਹੱਥ ਵੀ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਇਸ ਲਈ ਇਸ ਦੁੱਖ ਭਰੇ ਸਾਜਸ਼ੀ ਕਾਂਡ ਦੀ ਸਿਟਿੰਗ ਜੱਜ ਤੋਂ ਇਨਕੁਆਰੀ ਕਰਾ ਕੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ।

By admin

Related Post