ਥਾਣਾ ਮੇਹਟੀਆਣਾ ਦੀ ਪੁਲਿਸ ਨੇ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਵਿਅਕਤੀ ਨੂੰ ਕਾਬੂ

ਥਾਣਾ ਮੇਹਟੀਆਣਾ

ਹੁਸ਼ਿਆਰਪੁਰ 19 ਅਪ੍ਰੈਲ (ਤਰਸੇਮ ਦੀਵਾਨਾ)- ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਮੁਕੇਸ਼ ਕੁਮਾਰ ਪੀ.ਪੀ.ਐਸ, ਪੁਲਿਸ ਕਪਤਾਨ ਤਫਤੀਸ਼ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਪਲਵਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਵੱਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਫਗਵਾੜਾ ਰੋਡ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੇ ਸੀ। ਤਾ ਇੱਕ ਮੋਨਾ ਨੌਜਵਾਨ ਸੜਕ ਵੱਲ ਨੂੰ ਆ ਰਿਹਾ ਸੀ, ਪੁਲਿਸ ਪਾਰਟੀ ਨੇ ਉਸ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਉਸਦਾ ਨਾਮ ਪਤਾ ਪੁੱਛਿਆ, ਜਿਸਨੇ ਪੁੱਛਣ ਤੇ ਆਪਣਾ ਨਾਮ ਹਰਦੀਪ ਕੁਮਾਰ ਉਰਫ ਸੰਨੀ ਪੁੱਤਰ ਹਰਮੇਸ਼ ਲਾਲ ਵਾਸੀ ਅਜੜਾਮ ਦੱਸਿਆ।

ਉਕਤ ਵਿਅਕਤੀ ਦੀ ਤਲਾਸ਼ੀ ਕਰਨ ਤੇ ਉਸ ਕੋਲੋ 35 ਗ੍ਰਾਮ ਨਸ਼ੀਲਾ ਪਦਾਰਥ ਪਾਉਡਰ ਨੂਮਾ ਬ੍ਰਾਮਦ ਕੀਤਾ ਗਿਆ ਜਿਸਦੇ ਬਰਖਿਲਾਫ ਥਾਣਾ ਮੇਹਟੀਆਣਾ ਵਿਖ਼ੇ ਮੁਕੱਦਮਾ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕੀ ਕਥਿਤ ਦੋਸ਼ੀ ਹਰਦੀਪ ਕੁਮਾਰ ਉਰਫ ਸੰਨੀ ਉਕਤ ਵੱਲੋ ਬਰਾਮਦ ਹੋਏ ਨਸ਼ੀਲੇ ਪਦਾਰਥ ਪਾਉਡਰ ਨੁਮਾ ਸਬੰਧੀ ਬਰੀਕੀ ਨਾਲ ਪੁੱਛਗਿੱਛ ਜਾਰੀ ਹੈ ਅਤੇ ਉਕਤ ਵਿਅਕਤੀ ਵੱਲੋਂ ਨਸ਼ੇ ਦੀ ਸਮਗਲਿੰਗ ਕਰਕੇਂ ਬਣਾਈ ਗਈ ਜਾਇਦਾਦ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

By admin

Related Post