ਹੁਸ਼ਿਆਰਪੁਰ 7 ਜਨਵਰੀ ( ਤਰਸੇਮ ਦੀਵਾਨਾ ) – ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਪਰਮਿੰਦਰ ਸਿੰਘ ਹੀਰ ਪੀ.ਪੀ.ਐਸ,ਐਸ. ਪੁਲਿਸ ਕਪਤਾਨ ਤਫਤੀਸ਼ ਦੀ ਰਹਿਨੁਮਾਈ ਹੇਠ ਚੋਰੀ ਦੀਆਂ ਵਾਰਦਾਤਾਂ ਕਰਨ ਵਾਲ੍ਹੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪਲਵਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਮੇਹਟੀਆਣਾ ਵੱਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦੱਸਿਆ ਕਿ ਏ.ਐਸ.ਆਈ ਕੋਸ਼ਲ ਚੰਦਰ ਇੰਚਾਰਜ ਚੋਕੀ ਅਜਨੋਹਾ ਸਮੇਤ ਸਾਥੀ ਕਰਮਚਾਰੀਆਂ ਦੇ ਸਪੈਸਲ ਨਾਕਾਬੰਦੀ ਅਜਨੋਹਾ ਨਹਿਰ ਮੋਜੂਦ ਸੀ।
ਇੱਕ ਮੋਟਰਸਾਈਕਲ ਕੋਟਫਤੂਹੀ ਸਾਈਡ ਤੋਂ ਮੇਹਟੀਆਣਾ ਸਾਈਡ ਨੂੰ ਆ ਰਿਹਾ ਸੀ ਜਿਸ ਨੂੰ ਏ.ਐਸ.ਆਈ ਕੋਸ਼ਲ ਚੰਦਰ ਨੇ ਟਾਰਚ ਦੀ ਰੋਸ਼ਨੀ ਨਾਲ ਰੁੱਕਣ ਦਾ ਇਸ਼ਾਰਾ ਕੀਤਾ ਜੋ ਮੋਟਰਸਾਈਕਲ ਤੋ ਉਤਰ ਕੇ ਭੱਜਣ ਲੱਗਾ ਤਾਂ ਉਸ ਨੂੰ ਕਾਬੂ ਕਰਕੇ ਉਸ ਦਾ ਨਾਮ, ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਭੁਪਿੰਦਰ ਸਿੰਘ ਉਰਫ ਦੀਪੂ ਪੁੱਤਰ ਪਿਆਰਾ ਸਿੰਘ ਦੱਸਿਆ ਜਿਸ ਨੂੰ ਮੋਟਰਸਾਈਕਲ ਦੇ ਕਾਗਜਾਤ ਦਿਖਾਉਣ ਲਈ ਕਿਹਾ ਗਿਆ ਤਾਂ ਉਸ ਨੇ ਕੋਈ ਕਾਗਜ਼ਾਤ ਨਹੀਂ ਦਿਖਾਏ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਸ ਨੂੰ ਸ਼ਖ਼ਤੀ ਨਾਲ ਪੁੱਛਣ ਤੇ ਦੋ ਮੋਟਰਸਾਈਕਲ ਬਰਾਮਦ ਕਰਵਾਏ ਜਿਸ ਦੇ ਉਕਤ ਥਾਣਾ ਮੇਹਟੀਆਂਣਾ ਵਿਖੇ ਮੁਕਦਮਾ ਦਰਜ ਕੀਤਾ ਗਿਆ

