ਹੁਸ਼ਿਆਰਪੁਰ, 11 ਦਸੰਬਰ (ਤਰਸੇਮ ਦੀਵਾਨਾ) – ਪੰਜਾਬ ਚ ਹੋ ਰਹੀਆਂ ਪੰਚਾਇਤ ਸੰਮਤੀਆਂ ਅਤੇ ਬਲਾਕ ਜਿਲਾ ਪਰਿਸ਼ਦ ਦੀਆਂ ਚੋਣਾਂ ਸਬੰਧੀ ਕੁਲਵਿੰਦਰ ਸਿੰਘ ਡੀਐਸਪੀ ਚੱਬੇਵਾਲ ਅਤੇ ਇੰਸਪੈਕਟਰ ਰਜਿੰਦਰ ਸਿੰਘ ਮਿਨਿਹਾਸ ਐਸਐਚਉ ਥਾਣਾ ਮੇਹਟੀਆਣਾ ਦੀ ਪੁਲਿਸ ਵੱਲੋਂ ਅੱਤੋਵਾਲ, ਡਵਿਡਾ ਅਹਿਰਾਣਾ, ਫੁਗਲਾਣਾ, ਮੇਹਟੀਆਣਾ ਆਦਿ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲਿਸ ਨੇ ਲੋਕਾਂ ਨੂੰ ਪੰਚਾਇਤ ਸੰਮਤੀ ਅਤੇ ਜਿਲ੍ਹਾ ਪਰਿਸ਼ਦ ਦੀਆਂ ਵੋਟਾਂ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਅਮਨ ਸ਼ਾਂਤੀ ਬਣਾ ਕੇ ਵੋਟਾਂ ਪਾਉਣ ਸਬੰਧੀ ਪ੍ਰੇਰਿਤ ਕੀਤਾ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਵੋਟਾਂ ਵੇਲੇ ਸਥਿਤੀ ਨੂੰ ਭੰਗ ਕਰਨ ਲਈ ਜ਼ਿੰਮੇਵਾਰ ਵਿਅਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਹਨਾਂ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ। ਇਸ ਲਈ ਹਰ ਇੱਕ ਵੋਟਰ ਆਪਣੇ ਮਨ ਪਸੰਦ ਉਮੀਦਵਾਰ ਨੂੰ ਵੋਟ ਪਾਉਣ ਦਾ ਅਧਿਕਾਰ ਹੈ। ਉਹਨਾਂ ਕਿਹਾ ਕਿ ਚੋਣਾਂ ਦੌਰਾਨ ਆਪਣੀ ਮਨ ਪਸੰਦ ਦੇ ਉਮੀਦਵਾਰ ਨੂੰ ਵੋਟ ਪਾ ਕੇ ਭਾਰਤੀ ਸੰਵਿਧਾਨ ਦੁਆਰਾ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜਿੰਮੇਵਾਰ ਨਾਗਰਿਕ ਵਜੋਂ ਕਰਨ। ਉਹਨਾਂ ਕਿਹਾ ਕਿ ਅਗਰ ਕੋਈ ਵਿਅਕਤੀ ਵੋਟਾਂ ਵੇਲੇ ਕੋਈ ਸ਼ਰਾਰਤ ਕਰੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

