Breaking
Sun. Sep 21st, 2025

“ਦੀ ਵਰਕਿੰਗ ਰਿਪੋਰਟਰ ਐਸੋਸੀਏਸ਼ਨ ਰਜਿ. ਪੰਜਾਬ ਇੰਡੀਆ” ਦੇ ਯੂਨਿਟ ਮੇਹਟੀਆਣਾ ਦੀ ਹੋਈ ਚੋਣ

ਦੀ ਵਰਕਿੰਗ ਰਿਪੋਰਟਰ ਐਸੋਸੀਏਸ਼ਨ

ਸਾਨੂੰ ਸਾਰਿਆਂ ਨੂੰ ਮੀਡੀਆ ਦੇ ਚੌਥੇ ਥੰਮ ਪ੍ਰਤੀ ਵਫਾਦਾਰ ਰਹਿ ਕੇ ਕੰਮ ਕਰਨ ਦੀ ਲੋੜ ਹੈ‌ : ਐਸੋਸੀਏਸ਼ਨ

ਹੁਸ਼ਿਆਰਪੁਰ, 19 ਅਪ੍ਰੈਲ (ਤਰਸੇਮ ਦੀਵਾਨਾ)- ਦੀ ਵਰਕਿੰਗ ਰਿਪੋਰਟਰ ਐਸੋਸੀਏਸ਼ਨ ਰਜਿ. ਪੰਜਾਬ ਇੰਡੀਆ ਦੇ ਯੂਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਬਲਵੀਰ ਸੈਣੀ ਦੀ ਪ੍ਰਧਾਨਗੀ ਹੇਠ ਸ਼ਰਮਾ ਸਵੀਟ ਸ਼ਾਪ ਮੇਹਟੀਆਣਾ ਵਿਖੇ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੂਬਾ ਪ੍ਰਧਾਨ ਪ੍ਰਿੰਸੀਪਲ ਬਲਬੀਰ ਸੈਣੀ ਨੇ ਦੱਸਿਆ ਕਿ ਜੋ ਮੇਹਟੀਆਣਾ ਯੂਨਿਟ ਦੇ ਕੁਝ ਅਹੁਦੇ ਖਾਲੀ ਪਏ ਸਨ। ਉਨਾਂ ਨੂੰ ਪੂਰਾ ਕਰਨ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ‌ ਜਿਸ ਵਿੱਚ ਹਰਵਿੰਦਰ ਸਿੰਘ ਭੁੰਗਰਨੀ, ਜੋ ਕਿ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਸਨ। ਉਨ੍ਹਾਂ ਦੇ ਸਥਾਨ ਤੇ ਪੱਤਰਕਾਰ ਜਸਵੀਰ ਸਿੰਘ ਮੁੱਖਲਿਆਣਾ ਨੂੰ ਮੇਹਟੀਆਣਾ ਯੂਨਿਟ ਤੋਂ ਪ੍ਰਧਾਨ ਲਗਾਇਆ ਗਿਆ। ਇਸ ਮੌਕੇ ਮੀਟਿੰਗ ਦੌਰਾਨ ਜਨਰਲ ਸਕੱਤਰ ਪਰਮਜੀਤ ਸਿੰਘ, ਜਸਵਿੰਦਰ ਸਿੰਘ ਹੀਰ ਪ੍ਰੈਸ ਸਕੱਤਰ, ਡਾਕਟਰ ਗੋਪੀ ਚੰਦ ਸਹਿ ਜਨਰਲ ਸਕੱਤਰ, ਗੁਰਪਾਲ ਸਿੰਘ ਪਰਮਾਰ ਸਹਾਇਕ ਪ੍ਰੈਸ ਸਕੱਤਰ ਆਦਿ ਨੂੰ ਸਰਬ ਸੰਮਤੀ ਨਾਲ ਅਹੁਦੇ ਦਿੱਤੇ ਗਏ।

ਮੀਡੀਆ ਭਾਰਤ ਦਾ ਚੌਥਾ ਥੰਮ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਥੰਮ ਪ੍ਰਤੀ ਵਫਾਦਾਰ ਰਹਿ ਕੇ ਕੰਮ ਕਰਨ ਦੀ ਲੋੜ ਹੈ‌

ਇਸ ਮੌਕੇ ਮੀਟਿੰਗ ਵਿੱਚ ਸੂਬਾ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ, ਸੂਬਾ ਪ੍ਰਧਾਨ ਬਲਵੀਰ ਸਿੰਘ ਸੈਣੀ, ਜਨਰਲ ਸਕੱਤਰ ਅਮਰਜੀਤ ਸਿੰਘ, ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਪਲਾਹਾ, ਵਧੀਕ ਜਨਰਲ ਸਕੱਤਰ ਤਰਸੇਮ ਦੀਵਾਨਾ ਨੇ ਸਾਂਝੇ ਬਿਆਨ ਵਿੱਚ ਨਵੇਂ ਚੁਣੇ ਹੋਏ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਸਾਰੇ ਨਵੇਂ ਚੁਣੇ ਗਏ ਅਹੁਦੇਦਾਰ ਇਮਾਨਦਾਰੀ ਅਤੇ ਵਫਾਦਾਰੀ ਦੇ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣਗੇ! ਇੱਕ ਸਵਾਲ ਦੇ ਜਵਾਬ ਵਿੱਚ ਜਗਤਾਰ ਸਿੰਘ ਭੁੰਗਰਨੀ ਨੇ ਆਖਿਆ ਕਿ ਮੀਡੀਆ ਭਾਰਤ ਦਾ ਚੌਥਾ ਥੰਮ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਥੰਮ ਪ੍ਰਤੀ ਵਫਾਦਾਰ ਰਹਿ ਕੇ ਕੰਮ ਕਰਨ ਦੀ ਲੋੜ ਹੈ‌। ਮੀਟਿੰਗ ਵਿੱਚ ਪੱਤਰਕਾਰਾਂ ਨੇ ਹਾਈ ਕਮਾਂਡ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਵੀ ਜਾਣੂ ਕਰਵਾਇਆ। ਇਸ ਦੇ ਸਬੰਧ ਵਿੱਚ ਹਾਈ ਕਮਾਂਡ ਨੇ ਵੀ ਇਹਨਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸੂਬਾ ਪ੍ਰਧਾਨ ਪ੍ਰਿੰਸੀਪਲ ਬਲਵੀਰ ਸਿੰਘ ਸੈਣੀ, ਵਧੀਕ ਜਨਰਲ ਸਕੱਤਰ ਤਰਸੇਮ ਦੀਵਾਨਾ, ਸੁਬਾਈ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ, ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਪਲਾਹਾ, ਜਨਰਲ ਸਕੱਤਰ ਅਮਰਜੀਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ! ਇਸ ਮੌਕੇ ਸਾਰੇ ਮੁੱਖ ਮਹਿਮਾਨਾਂ ਅਤੇ ਨਵੇਂ ਚੁਣੇ ਹੋਏ ਅਹੁਦੇਦਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਭੁੰਗਰਨੀ, ਚੇਅਰਮੈਨ ਚੰਦਰਪਾਲ ਹੈਪੀ ਬਾਬਾ ਮਾਨਾ, ਜਸਵੰਤ ਸਿੰਘ ਜੱਸਾ ਮੁੱਖ ਸੇਵਾਦਾਰ ਦਰਬਾਰ ਪੀਰ ਬਾਬਾ ਲਾਭੇ ਸ਼ਾਹ ਪਿੰਡ ਖਨੌੜਾ, ਦਲਜੀਤ ਸਿੰਘ ਬਘਾਣਾ, ਗੁਰਪਾਲ ਸਿੰਘ ਪਰਮਾਰ, ਦਿਲਬਾਗ ਸਿੰਘ ਹਾਰਟਾ, ਪਰਮਜੀਤ ਸਿੰਘ, ਇੰਦਰਜੀਤ ਸਿੰਘ ਮੁੱਖਲਿਆਣਾ, ਡਾਕਟਰ ਗੋਪੀ ਚੰਦ, ਜਸਵਿੰਦਰ ਸਿੰਘ ਹੀਰ ਆਦਿ ਹਾਜ਼ਰ ਸਨ।

By admin

Related Post