Breaking
Mon. Jun 16th, 2025

ਸਿੰਗੜੀਵਾਲਾ ਵਿਖੇ ਹੁਸ਼ਿਆਰਪੁਰ ਪੁਲਿਸ ਵੱਲੋਂ ਮਿਸ਼ਨ ਹੁਸ਼ਿਆਰਪੁਰ ਨਸ਼ਾ ਜਾਗਰੂਕਤਾ ਸੈਮੀਨਾਰ ਆਯੋਜਿਤ

ਸਿੰਗੜੀਵਾਲਾ

• ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਨੌਜਵਾਨ ਕਲੱਬਾਂ ਅਤੇ ਨਾਗਰਿਕ ਹੋਣ ਲਾਮਬੰਦ-ਗੁਰਸਾਹਿਬ ਸਿੰਘ

ਹੁਸ਼ਿਆਰਪੁਰ, 19 ਮਈ (ਤਰਸੇਮ ਦੀਵਾਨਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੱਗੇ ਵਧਾਉਣ ਲਈ ਜਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਸਿੰਗੜੀਵਾਲਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਪੁਲਿਸ ਵੱਲੋਂ ਮਿਸ਼ਨ ਹੁਸ਼ਿਆਰਪੁਰ ਨਸ਼ਾ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿੱਚ ਵਿਸ਼ੇਸ਼ ਤੌਰ ਤੇ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੇ ਐੱਸਐੱਚਓ ਗੁਰ ਸਾਹਿਬ ਸਿੰਘ ਨੇ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰ ਹੈ ਅਤੇ ਪੰਜਾਬ ਪੁਲਿਸ ਸਰਕਾਰ ਦੀ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸਮੂਹਿਕ ਯਤਨ ਜ਼ਰੂਰੀ ਹਨ ਅਤੇ ਜਨਤਕ ਭਾਗੀਦਾਰੀ ਇਸ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਸਮਾਜ ਨੂੰ ਨਸ਼ੇ ਦੀ ਗ੍ਰਿਫਤ ਤੋਂ ਮੁਕਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਅਜਿਹੇ ਜਾਗਰੂਕਤਾ ਸੈਮੀਨਾਰ ਲੋਕਾਂ ਨੂੰ ਪ੍ਰੇਰਿਤ ਕਰਨ ਵਿਚ ਸਹਾਈ ਸਾਬਤ ਹੋ ਰਹੇ ਹਨ।

ਪੁਲਿਸ ਨਸ਼ਿਆਂ ਦੇ ਵਪਾਰੀਆਂ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਦਮ ਉਠਾ ਰਹੀ ਹੈ

ਉਹਨਾਂ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਨਸ਼ਿਆਂ ਦੇ ਵਪਾਰੀਆਂ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਦਮ ਉਠਾ ਰਹੀ ਹੈ ਅਤੇ ਇਹ ਨਸ਼ਿਆਂ ਖਿਲਾਫ ਇਹ ਮੁਹਿੰਮ ਉਦੋਂ ਜਿਆਦਾ ਪ੍ਰਭਾਵਸ਼ਾਲੀ ਸਾਬਤ ਹੋ ਸਕਦੀ ਹੈ ਜਦੋ ਆਮ ਲੋਕ ਵੀ ਇਸ ਮੁਹਿੰਮ ਨਾਲ ਜੁੜ ਕੇ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਅੱਗੇ ਆਉਣ | ਉਹਨਾਂ ਗ੍ਰਾਮ ਪੰਚਾਇਤ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਪਿੰਡ ਦੇ ਨੌਜਵਾਨ ਕਲੱਬਾਂ ਅਤੇ ਸਧਾਰਣ ਵਸਨੀਕਾਂ ਨੂੰ ਲਾਮਬੰਦ ਕੀਤਾ ਜਾਵੇ| ਇਸ ਮੌਕੇ ਆਪਣੇ ਸੰਬੋਧਨ ਵਿੱਚ ਗ੍ਰਾਮ ਪੰਚਾਇਤ ਸਿੰਗੜੀਵਾਲਾ ਦੇ ਸਰਪੰਚ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੂਰਾ ਸਾਥ ਦਿੱਤਾ ਜਾਵੇਗਾ ਅਤੇ ਪਿੰਡ ਦੇ ਨੌਜਵਾਨਾਂ ਨੂੰ ਵੀ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ |

ਇਸ ਮੌਕੇ ਐਸ.ਐਚ.ਓ ਗੁਰਸਾਹਿਬ ਸਿੰਘ ਮਾਡਲ ਟਾਊਨ,ਸਰਪੰਚ ਹਰਜਿੰਦਰ ਸਿੰਘ ਧਾਮੀ, ਬਲਜੀਤ ਕੌਰ ਧਾਮੀ, ਗੁਰਨਾਮ ਸਿੰਘ ਸਿੰਗੜੀ ਵਾਲਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ,ਸਾਬਕਾ ਸਰਪੰਚ ਚਰਨਵਰਿੰਦਰ ਸਿੰਘ ਧਾਮੀ, ਮਾਸਟਰ ਸ਼ਮਸ਼ੇਰ ਸਿੰਘ ਧਾਮੀ,ਪੰਚ ਬਲਵਿੰਦਰ ਸਿੰਘ, ਮਲਵਿੰਦਰ ਕੌਰ, ਨਰਿੰਦਰ ਕੌਰ,ਕੁਲਦੀਪ ਕੌਰ, ਗੁਰਦੀਪ ਕੌਰ ਆਦਿ ਮੌਜੂਦ ਸਨ|

By admin

Related Post