Breaking
Mon. Jul 13th, 2026

ਵਿਧਾਇਕ ਇੰਦਰਜੀਤ ਕੌਰ ਮਾਨ ਨੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸਿਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

ਵਿਧਾਇਕ ਇੰਦਰਜੀਤ ਕੌਰ

ਸਿਖਿਆਰਥੀਆਂ ਨੂੰ ਜ਼ਿੰਦਗੀ ‘ਚ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਆ

ਨਕੋਦਰ/ਜਲੰਧਰ 5 ਜੂਨ (ਜਸਵਿੰਦਰ ਸਿੰਘ ਆਜ਼ਾਦ)- ਹਲਕਾ ਵਿਧਾਇਕ ਇੰਦਰਜੀਤ ਕੌਰ ਵੱਲੋਂ ਆਈ.ਟੀ.ਆਈ. ਨਕੋਦਰ ਅਤੇ ਲੋਹੀਆਂ ਖਾਸ ਦੇ ਇਲੈਕਟ੍ਰੀਸ਼ਨ ਅਤੇ ਪਲੰਬਰ ਕਿੱਤੇ ਨਾਲ ਸਬੰਧਤ ਪਾਸ ਹੋਏ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸਿਖਿਆਰਥੀਆਂ ਨੂੰ ਆਪਣਾ ਕੰਮ-ਕਾਰ ਸ਼ੁਰੂ ਕਰਨ ਲਈ ਟੂਲ ਕਿੱਟਾਂ ਦੀ ਵੰਡ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਸੋਚ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਟੂਲ ਕਿੱਟਾਂ ਦੀ ਵੰਡ ਕੀਤੀ ਗਈ ਹੈ।

ਇਸ ਮੌਕੇ ਉਨ੍ਹਾਂ ਨੇ ਸਿਖਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਜ਼ਿੰਦਗੀ ਵਿੱਚ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿੱਟਾਂ ਵੰਡਣ ਦਾ ਉਦੇਸ਼ ਸਿਖਿਆਰਥੀਆਂ ਨੂੰ ਸਵੈ-ਰੋਜ਼ਗਾਰ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਨੌਜਵਾਨਾਂ ਦੀ ਭਲਾਈ ਅਤੇ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਟਾਹਲੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਣਬੀਰ ਸਿੰਘ, ਪ੍ਰਿੰਸੀਪਲ, ਆਈ.ਟੀ.ਆਈ. ਨਕੋਦਰ ਮੁਕੇਸ਼ ਕੁਮਾਰ, ਆਈ.ਟੀ.ਆਈ.ਲੋਹੀਆਂ ਖਾਸ ਤੋਂ ਤੇਜਿੰਦਰ ਸਿੰਘ ਅਤੇ ਗੁਰਪਾਲ ਸਿੰਘ, ਹੀਰਾ ਸਿੰਘ ਅਤੇ ਕਮਲੇਸ਼ ਕੁਮਾਰ ਆਦਿ ਵੀ ਮੌਜੂਦ ਸਨ।

By admin

Related Post