ਜਲੰਧਰ 15 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਹਫ਼ਤੇ ਦੌਰਾਨ ਯੁਵਕ ਅਤੇ ਸਮਾਜ ਭਲਾਈ ਨਾਲ ਸਬੰਧਤ ਗਤੀਵਿਧੀਆਂ ਦੀ ਲੜੀ ਤਹਿਤ ਰਾਸ਼ਟਰੀ ਯੁਵਾ ਦਿਵਸ ਮਨਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਨੌਜਵਾਨਾਂ ਰਾਸ਼ਟਰੀ ਵਿਕਾਸ ਅਤੇ ਰਾਸ਼ਟਰੀ ਏਕਤਾ ਤੇ ਅਖੰਡਤਾ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ੨੦੪੭ ਤੱਕ ਵਿਕਸਿਤ ਭਾਰਤ ਦੇ ਸੁਪਨੇ ਸਾਕਾਰ ਕਰਨ ਦੀ ਸਮਰੱਥਾ ਹੈ।
ਉਨ੍ਹਾਂ ਨੇ ਐਨ.ਐਸ.ਐਸ. ਦੇ ਵਲੰਟੀਅਰਾਂ ਅਤੇ ਰੈੱਡ ਰਿਬਨ ਕਲ’ਬ ਦੇ ਮੈਂਬਰਾਂ ਸਲਾਹ ਦਿੱਤੀ ਕਿ ਉਹ ਇਨ੍ਹਾਂ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਸਿੱਖੇ ਸਬਕ ਲੋਕਾਂ ਵਿੱਚ ਫੈਲਾਉਣ। ਚੀਫ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ‘ਮੇਰਾ ਭਾਰਤ ਵਿਕਸਿਤ ਭਾਰਤ’ ਵਿਸ਼ੇ ‘ਤੇ ਭਾਸ਼ਣ ਪ੍ਰਤੀਯੋਗਤਾ, ਰਾਸ਼ਟਰੀ ਵਿਕਾਸ ਲਈ ਸਹੁੰ, ਐੱਚ.ਆਈ.ਵੀ./ਏਡਜ਼ ਪ੍ਰਤੀ ਜਾਗਰੂਕਤਾ ਅਤੇ ਖੂਨਦਾਨ ਸੰਬੰਧੀ ਵੱਖੁਵੱਖ ਯੁਵਾੁਮੁਖੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਸਪਤਾਹ ਵੀ ਸ਼ੁਰੂ ਕੀਤਾ ਗਿਆ ਜਿਸ ਵਿੱਚ ਏ.ਐਸ.ਆਈ. ਸ਼ਮਸ਼ੇਰ ਸਿੰਘ, ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਲੈਕਚਰ ਦਿੱਤਾ ਗਿਆ।
ਨਹਿਰੂ ਯੁਵਾ ਕੇਂਦਰ ਵਲੋਂ ਇਸ ਦੌਰਾਨ ਟੀੁਸ਼ਰਟਾਂ ਅਤੇ ਟੋਪੀਆਂ ਵੀ ਵੰਡੀਆਂ ਗਈਆਂ। ਇਸ ਦੌਰਾਨ ਲੋਕਾਂ ਜਾਗਰੂਕ ਕਰਨ ਲਈ ਨਾਅਰੇ ਲਗਾ ਕੇ ਸੜਕ ਸੁਰੱਖਿਆ ਸਬੰਧੀ ਰੈਲੀ ਵੀ ਕੱਢੀ ਗਈ। ਇਸ ਮੌਕੇ ਟੀ.ਵੀ. ਰਾਹੀਂ ਰਾਸ਼ਟਰੀ ਯੁਵਕ ਮੇਲਾ ੨੦੨੪ ਦੇ ਉਦਘਾਟਨ ਦਾ ਸਿੱਧਾ ਪ੍ਰਸਾਰਣ ਵੀ ਦਿਖਾਇਆ ਗਿਆ। ਇਹ ਧਿਆਨ ਦੇਣ ਯੋਗ ਹੈ ਕਿ ਲਾਇਲਪੁਰ ਖ਼ਾਲਸਾ ਕਾਲਜ ਦੇ ੦੬ ਵਲੰਟੀਅਰ ਅਤੇ ਪ੍ਰੋਗਰਾਮ ਅਫਸਰ ਪ੍ਰੋ. ਸਰਬਜੀਤ ਸਿੰਘ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸੱਦੇ ‘ਤੇ ਨਾਸਿਕ ਮਹਾਰਾਸ਼ਟਰ ਵਿਖੇ ਰਾਸ਼ਟਰੀ ਯੁਵਕ ਮੇਲਾ ੨੦੨੪ ਵਿੱਚ ਹਿੱਸਾ ਲੈ ਰਹੇ ਹਨ।