Breaking
Sat. Apr 26th, 2025

ਦਸਤਾਰ ਅਤੇ ਕੇਸਾਂ ਦੀ ਬੇਅਦਬੀ ਸਬੰਧੀ ਐਸ ਐਸ ਪੀ ਨੂੰ ਮਿਲਣ ਦੇ ਬਾਵਜੂਦ ਨਹੀਂ ਹੋਈ ਕਾਰਵਾਈ : ਸਿੰਗੜੀਵਾਲਾ

ਦਸਤਾਰ

ਹੁਸ਼ਿਆਰਪੁਰ 28 ਮਾਰਚ (ਤਰਸੇਮ ਦੀਵਾਨਾ ) ਥਾਣਾ ਮਾਹਿਲਪੁਰ ਦੇ ਅਧੀਨ ਆਉਂਦੇ ਪਿੰਡ ਅਲਾਵਲਪੁਰ ਵਿਖੇ ਹੋਏ ਝਗੜੇ ਸਬੰਧੀ ਪੰਚਾਇਤ ਵਿੱਚ ਝਗੜਾ ਨਾ ਨਿਬੜਦਾ ਦੇਖ ਕੇ ਮੈਂਬਰ ਪੰਚਾਇਤ ਅਮਰ ਹੀਰਾ ਅਤੇ ਸਾਥੀ ਵਾਪਸ ਆਪਣੇ ਘਰਾਂ ਨੂੰ ਜਾ ਰਹੇ ਸਨ ਉਸ ਸਮੇਂ ਸਰਪੰਚ ਸਤਨਾਮ ਸਿੰਘ ਅਤੇ ਉਸਦੇ ਸਾਥੀਆਂ ਨੇ ਪਿੱਛੇ ਆ ਕੇ ਅੰਮ੍ਰਿਤਧਾਰੀ ਗੁਰਸਿੱਖ ਕੁਲਵੰਤ ਸਿੰਘ ਦੀ ਦਸਤਾਰ ਅਤੇ ਕੇਸਾਂ ਦੀ ਮੰਦ ਭਾਵਨਾ ਨਾਲ ਬੇਅਦਬੀ ਕਰਕੇ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਜਿਸ ਦੀ ਵੀਡੀਓ ਫੁਟੇਜ ਵੀ ਉਪਲਬਧ ਹੈ ਦੇ ਸਬੰਧੀ ਸਿੱਖ ਜਥੇਬੰਦੀਆਂ ਦਾ ਇੱਕ ਵਫਦ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਆਪਣੇ ਸਾਥੀਆਂ ਦੀ ਅਗਵਾਈ ਹੇਠ ਐਸ ਐਸ ਪੀ ਸੰਦੀਪ ਮਲਿਕ ਆਈ ਪੀ ਐਸ ਹੁਸ਼ਿਆਰਪੁਰ ਨੂੰ ਮਿਲਿਆ ਸੀ ਜਿਨ੍ਹਾਂ ਨੇ ਵਫਦ ਨੂੰ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ ਪਰ ਕਾਫੀ ਦਿਨ ਬੀਤਣ ਦੇ ਬਾਵਜੂਦ ਵੀ ਐਸ ਐਚ ਓ ਮਾਹਿਲਪੁਰ ਅਤੇ ਚੌਂਕੀ ਇੰਚਾਰਜ ਕੋਟ ਫਤੂਹੀ ਸਿਆਸੀ ਦਬਾਅ ਅਧੀਨ ਇਸ ਬੇਅਦਬੀ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਹੇ।

ਇਸ ਘਟਨਾ ਦੀ ਪੱਤਰਕਾਰਾਂ ਨੂੰ ਜਾਣਕਾਰੀ ਗੁਰਨਾਮ ਸਿੰਘ ਸਿੰਗੜੀਵਾਲਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਦਿੱਤੀ ਅਤੇ ਆਗੂਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਜੇਕਰ ਇੱਕ ਦੋ ਦਿਨਾਂ ਚ’ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਈ ਤਾਂ ਮਾਹਿਲਪੁਰ ਥਾਣੇ ਦਾ ਘਿਰਾਓ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਜਾਵੇਗਾ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕੋਈ ਕਦਰ ਨਹੀਂ ਕੀਤੀ ਜਾ ਰਹੀ ਅਤੇ ਪੁਲਿਸ ਪ੍ਰਸ਼ਾਸਨ ਤੇ ਦਬਾਅ ਪਾ ਕੇ ਮਸਲਿਆਂ ਨੂੰ ਖੁਰਦ ਬੁਰਦ ਕੀਤਾ ਜਾ ਰਿਹਾ ਹੈ ਜਿਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਇਸ ਸਮੇਂ ਮੈਂਬਰ ਪੰਚਾਇਤ ਅਮਰ ਹੀਰਾ, ਰਣਜੀਤ ਸਿੰਘ, ਕੁਲਵੰਤ ਸਿੰਘ ਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ।

By admin

Related Post