Breaking
Tue. Jul 15th, 2025

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ

ਤਲੀਆਂ ਚੀਜ਼ਾਂ

ਆਪਣੇ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿੱਚ ਆਰਾਮ ਕਰਨਾ ਚਾਹੀਦਾ ਹੈ

ਹੁਸ਼ਿਆਰਪੁਰ 13 ਜੂਨ ( ਤਰਸੇਮ ਦੀਵਾਨਾ ) ਵੱਧ ਰਹੀ ਗਰਮੀ ਦੇ ਤਾਪਮਾਨ ਕਾਰਨ ਸਿਹਤ ਦਾ ਰੱਖਿਆ ਜਾਵੇ ਧਿਆਨ ਅਤੇ ਲੋਕ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਘਰ ਤੋਂ ਨਿਕਲਣ ਦਾ ਕਰਨ ਪਰਹੇਜ਼। ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸਐਸ ਮੈਡੀਸਿਟੀ ਹਸਪਤਾਲ ਮੁਕੇਰੀਆਂ ਦੇ ਡਾਕਟਰ ਹਰਜੀਤ ਸਿੰਘ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕੀ ਜਿਆਦਾ ਤਾਪਮਾਨ ਦੇ ਕਾਰਨ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ ਇਸ ਲਈ ਸਾਨੂੰ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਡਾਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਵੱਧ ਰਹੇ ਤਾਪਮਾਨ ਕਾਰਨ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਅਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਤੇ ਲੋੜ ਪੈਣ ਤੇ ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਓ।

ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ

ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪਿਆਸ ਨਾ ਲੱਗਣ ‘ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਾਏ ਜਾਣ। ਉਹਨਾਂ ਕਿਹਾ ਕਿ ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੋਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰੀਂ ਬਾਹਰ ਨਾ ਨਿਕਲੋ , ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ।ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ‘ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ।

ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ । ਡਾਕਟਰ ਹਰਜੀਤ ਨੇ ਕਿਹਾ ਕਿ ਵੱਧ ਰਹੇ ਤਾਪਮਾਨ ਅਤੇ ਲੂਅ ਵਿੱਚ ਜਿਵੇਂ ਪਾਣੀ, ਲੱਸੀ, ਓ.ਆਰ. ਐਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ। ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋ ਬਾਹਰ ਨਾ ਨਿਕਲੋ ਜਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ ਕਰੋ, ਕੂਲਰ ਜਾਂ ਏ. ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ ਅਤੇ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

By admin

Related Post