ਲੋਕ ਮਿਲਣੀ ਦੌਰਾਨ ਕਾਂਗਰਸ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾਣੂ, ਵੱਡੀ ਗਿਣਤੀ ਵਿੱਚ ਲੋਕ ਰਹੇ ਮੌਜੂਦ
ਹੁਸ਼ਿਆਰਪੁਰ, 30 ਸਤੰਬਰ (ਤਰਸੇਮ ਦੀਵਾਨਾ) — ਸੁੰਦਰ ਸ਼ਾਮ ਅਰੋੜਾ ਵੱਲੋਂ ਪਿੰਡ ਥੱਥਲਾਂ ਵਿੱਚ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਅਤੇ ਸਮਰਥਨ ਦਿੱਤਾ ਗਿਆ। ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਵਿੱਚ ਵਸਨੀਕ ਮੌਜੂਦ ਰਹੇ ਅਤੇ ਉਨ੍ਹਾਂ ਨੇ ਉਤਸ਼ਾਹ ਨਾਲ ਲੋਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ ਭਲਾਈ ਪ੍ਰਤੀ ਪਾਰਟੀ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਇਲਾਕੇ ਦੇ ਵਿਕਾਸ, ਲੋਕਾਂ ਦੀਆਂ ਲੋੜਾਂ ਅਤੇ ਵੱਖ-ਵੱਖ ਜਨਹਿੱਤ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।
ਇਸ ਦੌਰਾਨ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਵਾਸੀਆਂ ਦੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਹੈ। ਪਿੰਡ ਥੱਥਲਾਂ ਵਿੱਚ ਹੋਈ ਇਸ ਲੋਕ ਮਿਲਣੀ ਦੌਰਾਨ ਲੋਕਾਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ।
ਪਿੰਡ ਵਾਸੀਆਂ ਨੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦੇ ਵੀ ਸਾਂਝੇ ਕੀਤੇ। ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਮਰਥਨ ਨੇ ਇਸ ਮਿਲਣੀ ਨੂੰ ਵਿਸ਼ੇਸ਼ ਬਣਾ ਦਿੱਤਾ। ਇਸ ਮੌਕੇ ਮੰਡਲ ਪ੍ਰਧਾਨ ਰਵੀ ਕੁਮਾਰ, ਸ਼ਰਨਜੀਤ ਸੋਨੂੰ, ਬਲਾਕ ਸਮਿਤੀ ਮੈਂਬਰ ਚਰਨਜੀਤ ਕੌਰ, ਕਰਮ ਚੰਦ, ਬਲਜੀਤ ਕੁਮਾਰ ਤੱਖੀ, ਸੁਰਿੰਦਰ ਪਾਲ, ਬਲਜੀਤ, ਅਸ਼ੋਕ ਕੁਮਾਰ, ਨਵਜਿੰਦਰ ਵੇਦੀ, ਬਲਵਿੰਦਰ ਭੱਟੀ, ਕੁਲਦੀਪ ਅਰੋੜਾ, ਤਜਿੰਦਰ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਪਿੰਡ ਵਾਸੀ ਮੌਜੂਦ ਰਹੇ।

