Breaking
Sun. Aug 2nd, 2026

ਪਰਮਜੀਤ ਸੱਚਦੇਵਾ ਨੂੰ ਟਾਈਮਜ਼ ਲੀਡਰਸ਼ਿਪ ਸਮਿਟ ’ਚ ਮਿਲਿਆ ਵੱਕਾਰੀ ਲੀਡਰਸ਼ਿਪ ਐਵਾਰਡ

ਟਾਈਮਜ਼ ਲੀਡਰਸ਼ਿਪ

ਅੱਜ ਦੇ ਦੌਰ ਵਿੱਚ ਵਿੱਤੀ ਸਾਖਰਤਾ ਬਹੁਤ ਜ਼ਰੂਰੀ : ਪਰਮਜੀਤ ਸੱਚਦੇਵਾ

ਹੁਸ਼ਿਆਰਪੁਰ 2 ਅਗਸਤ ( ਤਰਸੇਮ ਦੀਵਾਨਾ ) – ਲੁਧਿਆਣਾ ਵਿੱਚ ਕਰਵਾਏ ਗਏ ਟਾਈਮਜ਼ ਲੀਡਰਸ਼ਿਪ ਸਮਿਟ ਦੌਰਾਨ ਸੱਚਦੇਵਾ ਸਟਾਕਸ ਦੇ ਪ੍ਰਬੰਧ ਨਿਰਦੇਸ਼ਕ ਪਰਮਜੀਤ ਸਿੰਘ ਸੱਚਦੇਵਾ ਨੂੰ ਆਊਟਸਟੈਂਡਿੰਗ ਕੰਟਰੀਬਿਊਸ਼ਨ ਟੂ ਫਾਈਨੈਂਸ਼ੀਅਲ ਸਰਵਿਸਿਜ਼ ਐਂਡ ਇਨਵੈਸਟਰ ਐਜੂਕੇਸ਼ਨ ਸ਼੍ਰੇਣੀ ਵਿੱਚ ਵੱਕਾਰੀ ਲੀਡਰਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪਰਮਜੀਤ ਸਿੰਘ ਸੱਚਦੇਵਾ ਨੂੰ ਭੇਟ ਕੀਤਾ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਉਦਯੋਗਪਤੀਆਂ, ਸਮਾਜ ਸੇਵੀਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਫ਼ਿਲਮ ਅਦਾਕਾਰਾ ਅਤੇ ਮਾਡਲ ਮੁਗਧਾ ਗੋਡਸੇ ਸਮੇਤ ਕਈ ਨਾਮਵਰ ਹਸਤੀਆਂ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਸੱਚਦੇਵਾ ਪਿਛਲੇ ਕਈ ਸਾਲਾਂ ਤੋਂ ਵਿੱਤੀ ਸੇਵਾਵਾਂ ਦੇ ਖੇਤਰ ਵਿੱਚ ਆਪਣੀ ਮੁਹਾਰਤ ਦੇ ਨਾਲ-ਨਾਲ ਨਿਵੇਸ਼ਕਾਂ ਨੂੰ ਜਾਗਰੂਕ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਸ਼ੇਅਰ ਬਾਜ਼ਾਰ, ਸਹੀ ਨਿਵੇਸ਼ ਰਣਨੀਤੀਆਂ, ਵਿੱਤੀ ਅਨੁਸ਼ਾਸਨ ਅਤੇ ਧਨ ਪ੍ਰਬੰਧਨ ਸਬੰਧੀ ਹਜ਼ਾਰਾਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਨੇਕਾਂ ਸੈਮੀਨਾਰ, ਵਰਕਸ਼ਾਪਾਂ ਅਤੇ ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ।

ਵੱਡੀ ਗਿਣਤੀ ਵਿੱਚ ਨਵੇਂ ਨਿਵੇਸ਼ਕਾਂ ਨੂੰ ਸੁਰੱਖਿਅਤ ਅਤੇ ਜ਼ਿੰਮੇਵਾਰ ਨਿਵੇਸ਼ ਲਈ ਸਹੀ ਮਾਰਗਦਰਸ਼ਨ ਮਿਲਿਆ ਹੈ

ਉਨ੍ਹਾਂ ਦੇ ਯਤਨਾਂ ਸਦਕਾ ਵੱਡੀ ਗਿਣਤੀ ਵਿੱਚ ਨਵੇਂ ਨਿਵੇਸ਼ਕਾਂ ਨੂੰ ਸੁਰੱਖਿਅਤ ਅਤੇ ਜ਼ਿੰਮੇਵਾਰ ਨਿਵੇਸ਼ ਲਈ ਸਹੀ ਮਾਰਗਦਰਸ਼ਨ ਮਿਲਿਆ ਹੈ। ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਪਰਮਜੀਤ ਸਿੰਘ ਸੱਚਦੇਵਾ ਨੇ ਕਿਹਾ ਕਿ ਇਹ ਐਵਾਰਡ ਸਿਰਫ਼ ਉਨ੍ਹਾਂ ਦਾ ਨਿੱਜੀ ਸਨਮਾਨ ਨਹੀਂ, ਸਗੋਂ ਉਨ੍ਹਾਂ ਦੀ ਪੂਰੀ ਟੀਮ ਅਤੇ ਉਨ੍ਹਾਂ ਸਾਰੇ ਨਿਵੇਸ਼ਕਾਂ ਦਾ ਸਨਮਾਨ ਹੈ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਵਿੱਤੀ ਤੌਰ ’ਤੇ ਸਸ਼ਕਤ ਬਣਾਉਣਾ ਅਤੇ ਨਿਵੇਸ਼ ਸਬੰਧੀ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਆਰਥਿਕ ਤੌਰ ’ਤੇ ਆਤਮਨਿਰਭਰ ਬਣ ਸਕਣ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਵਿੱਤੀ ਸਾਖਰਤਾ ਬਹੁਤ ਜ਼ਰੂਰੀ ਹੈ, ਜੇਕਰ ਲੋਕਾਂ ਨੂੰ ਨਿਵੇਸ਼ ਦੇ ਸਹੀ ਵਿਕਲਪਾਂ, ਜੋਖ਼ਮ ਪ੍ਰਬੰਧਨ ਅਤੇ ਵਿੱਤੀ ਯੋਜਨਾਬੰਦੀ ਦੀ ਜਾਣਕਾਰੀ ਹੋਵੇ ਤਾਂ ਉਹ ਆਪਣੇ ਭਵਿੱਖ ਨੂੰ ਹੋਰ ਸੁਰੱਖਿਅਤ ਅਤੇ ਖੁਸ਼ਹਾਲ ਬਣਾ ਸਕਦੇ ਹਨ। ਪਰਮਜੀਤ ਸਿੰਘ ਸੱਚਦੇਵਾ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਨਿਵੇਸ਼ਕ ਸਿੱਖਿਆ ਅਤੇ ਵਿੱਤੀ ਜਾਗਰੂਕਤਾ ਲਈ ਇਸੇ ਸਮਰਪਣ ਨਾਲ ਕੰਮ ਕਰਦੇ ਰਹਿਣਗੇ।

By admin

Related Post