Breaking
Tue. Oct 27th, 2026

ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਗੁਰਦੁਆਰਾ

ਹੁਸ਼ਿਆਰਪੁਰ,26 ਅਕਤੂਬਰ ( ਤਰਸੇਮ ਦੀਵਾਨਾ ) – ਮੀਰੀ ਪੀਰੀ ਸੇਵਾ ਸਿਮਰਨ ਕਲੱਬ (ਰਜਿ.) ਹੁਸ਼ਿਆਰਪੁਰ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੀ ਪਾਤਸ਼ਾਹੀ ਸੋਢੀ ਸੁਲਤਾਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ, ਮੁਹੱਲਾ ਟਿੱਬਾ ਸਾਹਿਬ, ਹੁਸ਼ਿਆਰਪੁਰ ਵਿਖੇ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਗੁਰਮਤਿ ਮਰਿਆਦਾ ਅਨੁਸਾਰ ਮਨਾਇਆ ਗਿਆ। ਇਸ ਪਵਿੱਤਰ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਵਿਸ਼ੇਸ਼ ਕੀਰਤਨ ਦੀਵਾਨਾਂ ਵਿੱਚ ਹਜ਼ੂਰੀ ਰਾਗੀ ਭਾਈ ਸੁਰਿੰਦਰ ਪਾਲ ਸਿੰਘ ਅਤੇ ਹਜ਼ੂਰੀ ਰਾਗੀ ਡਾ. ਭਾਈ ਅਜੇਪਾਲ ਸਿੰਘ ਨੇ ਆਪਣੇ ਸੁਰੀਲੇ ਕੰਠ ਰਾਹੀਂ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਦੇ ਬੱਚਿਆਂ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਕੀਰਤਨ ਕੀਤਾ ਗਿਆ ਅਤੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਵੱਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਵਿਚਾਰਾਂ ਦੀ ਸਾਂਝ ਪਾਉਣ ਦਾ ਇਹ ਉਪਰਾਲਾ ਹਾਜ਼ਰ ਸੰਗਤਾਂ ਲਈ ਖਿੱਚ ਦਾ ਕੇਂਦਰ ਰਿਹਾ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਪ੍ਰਬੰਧਕਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਦੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ, ਪ੍ਰਧਾਨ ਗੁਰਬਿੰਦਰ ਸਿੰਘ ਪਲਾਹਾ, ਜਨਰਲ ਸਕੱਤਰ ਬਲਵੀਰ ਸਿੰਘ ਸੈਣੀ ਅਤੇ ਹੋਰਨਾਂ ਅਹੁਦੇਦਾਰਾਂ ਨੇ ਸਹਿਯੋਗ ਦੇਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦਰਸ਼ਨ ਸਿੰਘ ਪਲਾਹਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ,ਹਰਬੰਸ ਸਿੰਘ ਸੈਬ, ਭਾਈ ਅਵਤਾਰ ਸਿੰਘ ਸੰਧੂ,ਗੁਰਚਰਨ ਸਿੰਘ ਜਿੰਦ, ਗੁਰਵਿੰਦਰ ਸਿੰਘ ਸ਼ਾਨੇ,ਜਗਤਾਰ ਸਿੰਘ ਬਡਵਾਲ,ਗੁਰਦੇਵ ਸਿੰਘ ਮੰਡੀ ਬੋਰਡ, ਮਨਜਿੰਦਰ ਸਿੰਘ ਖੁਣਖੁਣ, ਸੁਖਵਿੰਦਰ ਸਿੰਘ ਮੱਲ੍ਹੀ ਖੁਣ ਖੁਣ, ਤਜਿੰਦਰ ਸਿੰਘ ਬਡਵਾਲ, ਜਸਜੀਤ ਸਿੰਘ ਬਡਵਾਲ,ਅਰਸ਼ਦੀਪ ਸਿੰਘ ਬਡਵਾਲ, ਇੰਦਰਪ੍ਰੀਤ ਸਿੰਘ ਬਡਵਾਲ, ਕੁਲਵਿੰਦਰ ਕੌਰ ਪਰਮਾਰ,ਹਰਦੀਪ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਿਰ ਸਨ।

ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਦੇ ਬੱਚਿਆਂ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਕੀਰਤਨ ਕੀਤਾ ਗਿਆ

ਮੀਰੀ ਪੀਰੀ ਸੇਵਾ ਸਿਮਰਨ ਕਲੱਬ (ਰਜਿ.) ਹੁਸ਼ਿਆਰਪੁਰ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੀ ਪਾਤਸ਼ਾਹੀ ਸੋਢੀ ਸੁਲਤਾਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ, ਮੁਹੱਲਾ ਟਿੱਬਾ ਸਾਹਿਬ, ਹੁਸ਼ਿਆਰਪੁਰ ਵਿਖੇ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਗੁਰਮਤਿ ਮਰਿਆਦਾ ਅਨੁਸਾਰ ਮਨਾਇਆ ਗਿਆ। ਇਸ ਪਵਿੱਤਰ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਵਿਸ਼ੇਸ਼ ਕੀਰਤਨ ਦੀਵਾਨਾਂ ਵਿੱਚ ਹਜ਼ੂਰੀ ਰਾਗੀ ਭਾਈ ਸੁਰਿੰਦਰ ਪਾਲ ਸਿੰਘ ਅਤੇ ਹਜ਼ੂਰੀ ਰਾਗੀ ਡਾ. ਭਾਈ ਅਜੇਪਾਲ ਸਿੰਘ ਨੇ ਆਪਣੇ ਸੁਰੀਲੇ ਕੰਠ ਰਾਹੀਂ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਦੇ ਬੱਚਿਆਂ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਕੀਰਤਨ ਕੀਤਾ ਗਿਆ ਅਤੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਵੱਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਵਿਚਾਰਾਂ ਦੀ ਸਾਂਝ ਪਾਉਣ ਦਾ ਇਹ ਉਪਰਾਲਾ ਹਾਜ਼ਰ ਸੰਗਤਾਂ ਲਈ ਖਿੱਚ ਦਾ ਕੇਂਦਰ ਰਿਹਾ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਪ੍ਰਬੰਧਕਾਂ ਵੱਲੋਂ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਦੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ, ਪ੍ਰਧਾਨ ਗੁਰਬਿੰਦਰ ਸਿੰਘ ਪਲਾਹਾ, ਜਨਰਲ ਸਕੱਤਰ ਬਲਵੀਰ ਸਿੰਘ ਸੈਣੀ ਅਤੇ ਹੋਰਨਾਂ ਅਹੁਦੇਦਾਰਾਂ ਨੇ ਸਹਿਯੋਗ ਦੇਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦਰਸ਼ਨ ਸਿੰਘ ਪਲਾਹਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ,ਹਰਬੰਸ ਸਿੰਘ ਸੈਬ, ਭਾਈ ਅਵਤਾਰ ਸਿੰਘ ਸੰਧੂ,ਗੁਰਚਰਨ ਸਿੰਘ ਜਿੰਦ, ਗੁਰਵਿੰਦਰ ਸਿੰਘ ਸ਼ਾਨੇ,ਜਗਤਾਰ ਸਿੰਘ ਬਡਵਾਲ,ਗੁਰਦੇਵ ਸਿੰਘ ਮੰਡੀ ਬੋਰਡ, ਮਨਜਿੰਦਰ ਸਿੰਘ ਖੁਣਖੁਣ, ਸੁਖਵਿੰਦਰ ਸਿੰਘ ਮੱਲ੍ਹੀ ਖੁਣ ਖੁਣ, ਤਜਿੰਦਰ ਸਿੰਘ ਬਡਵਾਲ, ਜਸਜੀਤ ਸਿੰਘ ਬਡਵਾਲ,ਅਰਸ਼ਦੀਪ ਸਿੰਘ ਬਡਵਾਲ, ਇੰਦਰਪ੍ਰੀਤ ਸਿੰਘ ਬਡਵਾਲ, ਕੁਲਵਿੰਦਰ ਕੌਰ ਪਰਮਾਰ,ਹਰਦੀਪ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਿਰ ਸਨ।

By admin

Related Post