ਹੁਸ਼ਿਆਰਪੁਰ 16 ਸਤੰਬਰ (ਤਰਸੇਮ ਦੀਵਾਨਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ 15 ਸਤੰਬਰ ਨੂੰ ਭਾਈ ਗੁਰਦਾਸ ਹਾਲ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਸਿੱਖ ਕੌਮ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਤੁਰੰਤ ਚ ਚੋਣਾਂ ਕਰਵਾਉਣ ਲਈ ਅੰਤਰਰਾਸ਼ਟਰੀ ਪੱਧਰ ਤੇ ਮਨਾਏ ਜਾਂਦੇ ਜਮਹੂਰੀਅਤ ਦਿਵਸ ਤੇ “ਜਮਹੂਰੀਅਤ ਬਹਾਲ ਕਰੋ” ਮਾਰਚ ਕੱਢਿਆ ਗਿਆ ਇਸ ਵਿੱਚ ਸੰਗਤਾਂ ਨੇ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੋਟ ਰਾਹੀਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਪਿਛਲੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 2011 ਵਿੱਚ ਹੋਈਆਂ ਸਨ ਅਤੇ 2015 ਵਿੱਚ ਚੁਣੇ ਹੋਏ ਮੈਂਬਰਾਂ ਦੀ ਮਿਆਦ ਖਤਮ ਹੋ ਗਈ ਸੀ।
ਉਸ ਤੋਂ ਬਾਅਦ ਹੁਣ ਤੱਕ ਬਾਦਲ ਅਕਾਲੀ ਦਲ ਕੇਂਦਰ ਦੀਆਂ ਹਿੰਦੂਤਵੀ ਸ਼ਕਤੀਆਂ ਨਾਲ ਮਿਲ ਕੇ ਸਿੱਖ ਦੀਆਂ ਭਾਵਨਾਵਾਂ ਨੂੰ ਕੁਚਲ ਕੇ ਜਬਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਉੱਤੇ ਕਾਬਜ ਹਨ। ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਸਖਤੀ ਨਾਲ ਵਿਰੋਧ ਕਰੇਗੀ ਇਸ ਸਮੇਂ ਜਤਿੰਦਰ ਸਿੰਘ ਥਿੰਦ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਜਗਜੀਤ ਸਿੰਘ ਸ਼ੂਸ਼ਕ ਤਾਲਮੇਲ ਸਕੱਤਰ ਯੂਥ ਵਿੰਗ ਪੰਜਾਬ, ਸੰਦੀਪ ਸਿੰਘ ਖਾਲਸਾ ਟਾਂਡਾ, ਮਨਜਿੰਦਰ ਸਿੰਘ ਜੌਹਲ, ਬੀਬੀ ਰਾਜਵਿੰਦਰ ਕੌਰ ਬੁੱਲੋਵਾਲ, ਹਰਮੀਤ ਸਿੰਘ ਸੋਢੀ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਜਸਵੀਰ ਸਿੰਘ, ਗੁਰਮੀਤ ਕੌਰ ਆਦਿ ਹਾਜ਼ਰ ਸਨ।