Breaking
Sat. May 30th, 2026

ਬੈਂਕਾਂ ਵਿੱਚ ਨਗਦ ਕੈਸ਼ ਦੀ ਕਮੀ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ : ਬੇਗਮਪੁਰਾ ਟਾਈਗਰ ਫੋਰਸ

ਬੈਂਕਾਂ ਵਿੱਚ

ਲੋਕਾਂ ਨੂੰ ਵਾਰ-ਵਾਰ ਬੈਂਕਾਂ ਅਤੇ ਏਟੀਐਮ ਮਸ਼ੀਨਾਂ ਦੇ ਕੱਟਣੇ ਪੈ ਰਹੇ ਹਨ ਚੱਕਰ : ਧਰਮਪਾਲ, ਕ੍ਰਿਸ਼ਨ, ਗੁਰਪ੍ਰਸ਼ਾਦ

ਹੁਸ਼ਿਆਰਪੁਰ /ਮਾਛੀਵਾੜਾ ਸਾਹਿਬ, 30 ਮਈ ( ਤਰਸੇਮ ਦੀਵਾਨਾ ) – ਪੰਜਾਬ ਦੇ ਕਈ ਇਲਾਕਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਬੈਂਕਾਂ ਵਿੱਚ ਨਕਦੀ (ਕੈਸ਼) ਦੀ ਕਮੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਖਾਤਾਧਾਰਕ ਆਪਣੀ ਹੀ ਜਮ੍ਹਾਂ ਰਕਮ ਕਢਵਾਉਣ ਲਈ ਬੈਂਕਾਂ ਦੇ ਚੱਕਰ ਲਗਾਉਣ ਲਈ ਮਜਬੂਰ ਹਨ, ਜਦਕਿ ਕਈ ਲੋਕਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਵੀ ਲੋੜ ਅਨੁਸਾਰ ਰਕਮ ਨਹੀਂ ਮਿਲ ਰਹੀ। ਇਸ ਸਥਿਤੀ ਨੂੰ ਗੰਭੀਰ ਦੱਸਦਿਆਂ ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਪ੍ਰਧਾਨ ਧਰਮ ਪਾਲ ਸਾਹਨੇਵਾਲ, ਉੱਪ ਚੇਅਰਮੈਨ ਕ੍ਰਿਸ਼ਨ ਲਾਲ ਬਲੀਏਵਾਲ,ਅਤੇ ਗੁਰਪ੍ਰਸ਼ਾਦ ਸਿੰਘ ਖਾਮ ਬਲਾਕ ਪ੍ਰਧਾਨ ਮਾਛੀਵਾੜਾ ਨੇ ਅਧਿਕਾਰੀਆਂ ਤੋਂ ਤੁਰੰਤ ਦਖਲ ਦੇ ਕੇ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ।

ਉਹਨਾਂ ਕਿਹਾ, ਕਿ ਇਹ ਸਮੱਸਿਆ ਸਿਰਫ਼ ਬੈਂਕਾਂ ਤੱਕ ਸੀਮਿਤ ਨਹੀਂ ਰਹੀ, ਸਗੋਂ ਇਸ ਦਾ ਅਸਰ ਆਮ ਜਨਜੀਵਨ ਅਤੇ ਕਾਰੋਬਾਰਾਂ ’ਤੇ ਵੀ ਪੈ ਰਿਹਾ ਹੈ। ਛੋਟੇ ਦੁਕਾਨਦਾਰ, ਮਜ਼ਦੂਰ, ਕਿਸਾਨ ਅਤੇ ਦਿਹਾੜੀਦਾਰ ਵਰਗ ਇਸ ਸਥਿਤੀ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਆਪਣੇ ਹੀ ਖਾਤਿਆਂ ਵਿੱਚੋਂ ਪੈਸੇ ਕਢਵਾਉਣ ਵਿੱਚ ਮੁਸ਼ਕਲ ਆਉਂਦੀ ਰਹੀ ਤਾਂ ਇਸ ਨਾਲ ਬੈਂਕਿੰਗ ਪ੍ਰਣਾਲੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਵੀ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਸਰਕਾਰ ਅਤੇ ਰਿਜ਼ਰਵ ਬੈਂਕ ਆਫ ਇੰਡੀਆ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਆਗੂਆ ਨੇ ਕਿਹਾ, ਕਿ ਲੋਕ ਆਪਣੀ ਮਿਹਨਤ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਸਮਝ ਕੇ ਜਮ੍ਹਾਂ ਕਰਵਾਉਂਦੇ ਹਨ, ਪਰ ਜਦੋਂ ਲੋੜ ਪੈਣ ’ਤੇ ਉਨ੍ਹਾਂ ਨੂੰ ਆਪਣੇ ਹੀ ਪੈਸੇ ਪ੍ਰਾਪਤ ਨਾ ਹੋਣ ਤਾਂ ਇਹ ਬਹੁਤ ਗੰਭੀਰ ਮਾਮਲਾ ਹੈ।

ਕਈ ਪਰਿਵਾਰ ਅਜਿਹੇ ਹਨ ਜਿਨ੍ਹਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਤੁਰੰਤ ਪੈਸਿਆਂ ਦੀ ਲੋੜ ਪੈਂਦੀ ਹੈ

ਉਨ੍ਹਾਂ ਕਿਹਾ ਕਿ ਇਲਾਜ, ਸਿੱਖਿਆ, ਵਿਆਹ-ਸ਼ਾਦੀ, ਖੇਤੀਬਾੜੀ ਅਤੇ ਹੋਰ ਜ਼ਰੂਰੀ ਕੰਮਾਂ ਲਈ ਲੋਕਾਂ ਨੂੰ ਨਕਦੀ ਦੀ ਲੋੜ ਹੁੰਦੀ ਹੈ, ਪਰ ਬੈੰਕਾ ਵਿੱਚ ਕੈਸ਼ ਦੀ ਕਮੀ ਕਾਰਨ ਉਨ੍ਹਾਂ ਦੀਆਂ ਲੋੜਾਂ ਸਮੇਂ ਸਿਰ ਪੂਰੀਆਂ ਨਹੀਂ ਹੋ ਰਹੀਆਂ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਅਜਿਹੇ ਹਨ ਜਿਨ੍ਹਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਤੁਰੰਤ ਪੈਸਿਆਂ ਦੀ ਲੋੜ ਪੈਂਦੀ ਹੈ, ਪਰ ਬੈਂਕਾਂ ਵਿੱਚੋਂ ਲੋੜ ਅਨੁਸਾਰ ਨਕਦੀ ਨਾ ਮਿਲਣ ਕਾਰਨ ਉਹ ਗੰਭੀਰ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਹ ਸਥਿਤੀ ਆਮ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ ਅਤੇ ਇਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ, ਕਿ ਨਕਦੀ ਦੀ ਕਮੀ ਕਾਰਨ ਵਪਾਰਕ ਅਦਾਰਿਆਂ, ਛੋਟੇ ਕਾਰੋਬਾਰਾਂ ਅਤੇ ਪੇਂਡੂ ਖੇਤਰਾਂ ਵਿੱਚ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ। ਕਈ ਲੋਕਾਂ ਨੂੰ ਵਾਰ-ਵਾਰ ਬੈਂਕਾਂ ਅਤੇ ਏਟੀਐਮ ਮਸ਼ੀਨਾਂ ਦੇ ਚੱਕਰ ਕੱਟਣੇ ਪੈ ਰਹੇ ਹਨ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੈਂਕਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਨਕਦੀ ਉਪਲਬਧ ਕਰਵਾਉਣਾ ਸੰਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।

By admin

Related Post