Breaking
Wed. May 21st, 2025

ਪਿੰਦਾ ਟਿਵਾਣਾ ਰਹੀਮਪੁਰ ਨੂੰ ਪੰਜਾਬ ਸਰਕਾਰ ਵੱਲੋਂ ਬਣਾਏ ਗਏ ‘ਯੂਥ ਕਲੱਬ ਪੰਜਾਬ’ ਦੇ ਹਲਕਾ ਕਰਤਾਰਪੁਰ ਦੇ ਯੂਥ ਕੋਆਡੀਨੇਟਰ ਨਿਯੁਕਤ ਕੀਤਾ ਗਿਆ

ਪਿੰਦਾ ਟਿਵਾਣਾ ਰਹੀਮਪੁਰ

ਕਿਸ਼ਨਗੜ੍ਹ/ਜਲੰਧਰ 6 ਮਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਬਣਾਏ ਗਏ ‘ਯੂਥ ਕਲੱਬ ਪੰਜਾਬ’ ਵਿੱਚ ਹਲਕਾ ਕਰਤਾਰਪੁਰ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਪਿੰਦਾ ਟਿਵਾਣਾ ਰਹੀਮਪੁਰ ਨੂੰ ਡਾਇਰੈਕਟਰ, ਯੁਵਕ ਸੇਵਾਵਾਂ ਵਜੋਂ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਪਿੰਦਾ ਟਿਵਾਣਾ ਰਹੀਮਪੁਰ ਨੂੰ ਇਸ ਕਲੱਬ ਦੇ ਹਲਕਾ ਕਰਤਾਰਪੁਰ ਤੋਂ ਯੂਥ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਸਰਟੀਫਿਕੇਟ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਹਾਲ ਹੀ ਵਿੱਚ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੌਰਾਨ ਦਿੱਤਾ ਗਿਆ।

ਪਿੰਦਾ ਟਿਵਾਣਾ (ਰਹੀਮਪੁਰ) ਨੇ ਆਪਣੀ ਨਿਯੁਕਤੀ ‘ਤੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ, ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਹਲਕਾ ਕਰਤਾਰਪੁਰ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਸ: ਬਲਕਾਰ ਸਿੰਘ, ਸੀਨੀਅਰ ਲੀਡਰਸ਼ਿਪ “ਆਪ”, ਯੁਵਕ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਪਰਮਿੰਦਰ ਸਿੰਘ ਗੋਲਡੀ ਅਤੇ ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਕੀਤਾ ਹੈ।

ਹਲਕਾ ਕਰਤਾਰਪੁਰ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਕਲੱਬਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਗੇ

ਇਸ ਦੌਰਾਨ ਯੂਥ ਕਲੱਬ ਪੰਜਾਬ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਪਿੰਦਾ ਟਿਵਾਣਾ (ਰਹੀਮਪੁਰ) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ, ਸ਼ਹਿਰ ਅਤੇ ਵਾਰਡ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਇਹ ਕਲੱਬ ਨੌਜਵਾਨਾਂ ਨੂੰ ਵੱਖ-ਵੱਖ ਸਮਾਜਿਕ ਖੇਤਰਾਂ ਵਿੱਚ ਆਪਣੀ ਭੂਮਿਕਾ ਨਿਭਾਉਣ ਦਾ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਹਲਕਾ ਕਰਤਾਰਪੁਰ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਕਲੱਬਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਆਪਣੇ ਸਮਾਜ ਨੂੰ ਨਵੀਂ ਦਿਸ਼ਾ ਦੇਣ ਅਤੇ ਤਰੱਕੀ ਦੇ ਰਾਹ ‘ਤੇ ਲੈ ਜਾਣ ਦੀ ਸ਼ਕਤੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਇਹ ਕਲੱਬ ਨੌਜਵਾਨਾਂ ਨੂੰ ਭਵਿੱਖ ਦੀਆਂ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਣੇ ਆਪ ਨੂੰ ਸੰਗਠਿਤ ਕਰਨ ਅਤੇ ਆਪਣੇ ਵਿਕਾਸ ਨੂੰ ਤੇਜ਼ ਕਰਨ ਦੀ ਜ਼ਰੂਰਤ ਨੂੰ ਵੀ ਪੂਰਾ ਕਰੇਗਾ। ਆਖਿਰ ਵਿੱਚ ਪਿੰਦਾ ਟਿਵਾਣਾ (ਰਹੀਮਪੁਰ) ਨੇ ਬੋਲਦਿਆਂ ਕਿਹਾ ਕਿ ਮੈਨੂੰ ਜੋ ਇਹ ਜਿੰਮੇਵਾਰੀ ਸੌਂਪੀ ਗਈ ਹੈ ਉਸ ਲਈ ਮੈਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ,’ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਹਲਕਾ ਕਰਤਾਰਪੁਰ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਸ: ਬਲਕਾਰ ਸਿੰਘ, ਸੀਨੀਅਰ ਲੀਡਰਸ਼ਿਪ “ਆਪ”, ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਮੈਂ ਇਸ ਜਿੰਮੇਵਾਰੀ ਨੂੰ ਪੂਰੀ ਮਿਹਨਤ ਸੱਚੀ ਲਗਨ ਅਤੇ ਤਨਦੇਹੀ ਨਾਲ ਨਿਭਾਵਾਂਗਾ।

By admin

Related Post