ਹੁਸ਼ਿਆਰਪੁਰ 2 ਜੁਲਾਈ ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਸਰਬਜੀਤ ਸਿੰਘ ਨੇ ਮੁਲਜਮ ਗਗਨ ਪੁੱਤਰ ਸੰਤੋਖ ਸਿੰਘ ਵਾਸੀ ਵਾਰਡ ਨੰ 5 ਕਸਬਾ ਮੁੱਹਲਾ ਦਸੂਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 63 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ । ਉਹਨਾਂ ਦੱਸਿਆ ਕੀ ਉਕਤ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਹੋਰ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।