ਨਸ਼ੀਲੀਆ ਗੋਲੀਆ ਸਮੇਤ ਪੁਲਿਸ ਨੇ ਕੀਤਾ ਇੱਕ ਕਥਿਤ ਦੋਸ਼ੀ ਨੂੰ ਗ੍ਰਿਫਤਾਰ

ਪੁਲਿਸ

ਹੁਸ਼ਿਆਰਪੁਰ 4 ਮਈ ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਬਲਵਿੰਦਰ ਸਿੰਘ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ. ਐਸ. ਆਈ. ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆ ਨੇ ਮੁਲਜਮ ਉਦੇਸ਼ ਕੁਮਾਰ ਪੁੱਤਰ ਬਾਬੂ ਰਾਮ ਵਾਸੀ ਬਲੱਗਣ ਥਾਣਾ ਦਸੂਹਾ ਨੂੰ 32 ਖੁੱਲੀਆ ਨਸ਼ੀਲੀਆ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

By admin

Related Post