ਪੁਲਿਸ ਕਮਿਸ਼ਨਰ ਜਲੰਧਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਖਾਸ ਯੋਗਦਾਨ ਪਾਉਣ ਵਾਲੇ 15 ਪੁਲਿਸ ਕਰਮਚਾਰੀ ਸਨਮਾਨੇ

ਯੁੱਧ ਨਸ਼ਿਆਂ ਵਿਰੁੱਧ

ਜਲੰਧਰ 29 ਮਈ (ਜਸਵਿੰਦਰ ਸਿੰਘ ਆਜ਼ਾਦ)- ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 15 ਪੁਲਿਸ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ‘ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ।

ਯੁੱਧ ਨਸ਼ਿਆਂ ਵਿਰੁੱਧ

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ 6 ਸਬ-ਇੰਸਪੈਕਟਰਾਂ ਅਤੇ 9 ਸਹਾਇਕ ਸਬ-ਇੰਸਪੈਕਟਰਾਂ (ਏਐਸਆਈ) ਨੂੰ ਸੀਸੀ-1 ਸਰਟੀਫਿਕੇਟ (ਪ੍ਰਸ਼ੰਸਾ) ਭੇਟ ਕੀਤੇ, ਜਿਨ੍ਹਾਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਯੋਗਦਾਨ ਪਾਇਆ। ਹਰੇਕ ਕਰਮਚਾਰੀ ਨੂੰ ਮਾਨਤਾ ਦੇ ਪ੍ਰਤੀਕ ਵਜੋਂ ਪ੍ਰਸ਼ੰਸਾ ਪੱਤਰ ਸੌਂਪਿਆ ਗਿਆ।

ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਆਪਣੀ ਅਣਥੱਕ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਇੱਕ ਉਦਾਹਰਨ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਅਜਿਹੇ ਪੁਲਿਸ ਕਰਮਚਾਰੀਆਂ ਦੀ ਹਿੰਮਤ ਅਤੇ ਦ੍ਰਿੜਤਾ ਨਾਲ ਨਾ ਸਿਰਫ਼ ਪੂਰੀ ਫੋਰਸ ਦਾ ਮਨੋਬਲ ਉੱਚਾ ਹੁੰਦਾ ਹੈ, ਬਲਕਿ ਨਾਗਰਿਕਾਂ ਵਿੱਚ ਪੁਲਿਸ ਪ੍ਰਤੀ ਵਿਸ਼ਵਾਸ ਵੀ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਚੰਗੇ ਕੰਮ ਦੇ ਇਨਾਮ ਨਾਲ ਸਬੰਧਿਤ ਕਰਮਚਾਰੀ ਅੰਦਰ ਆਪਣੀ ਜ਼ਿੰਮੇਵਾਰੀ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਨਿਭਾਉਣ ਦਾ ਜ਼ਜ਼ਬਾ ਪੈਦਾ ਹੁੰਦਾ ਹੈ।

ਇਸ ਸਮਾਗਮ ਵਿੱਚ ਡੀਸੀਪੀ (ਇਨਵੈਟਿਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ (ਇਨਵੈਟਿਗੇਸ਼ਨ) ਜਯੰਤ ਪੁਰੀ, ਏਡੀਸੀਪੀ (ਹੈੱਡਕੁਆਟਰ) ਸੁਖਵਿੰਦਰ ਸਿੰਘ ਵੀ ਸ਼ਾਮਲ ਸਨ।

By admin

Related Post