Breaking
Sat. Apr 26th, 2025

ਥਾਣਾ ਬੁੱਲੋਵਾਲ ਦੀ ਪੁਲਿਸ ਨੇ 44 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਵਿਅਕਤੀ ਨੂੰ ਗ੍ਰਿਫਤਾਰ

ਥਾਣਾ ਬੁੱਲੋਵਾਲ

ਹੁਸ਼ਿਆਰਪੁਰ 15 ਮਾਰਚ (ਤਰਸੇਮ ਦੀਵਾਨਾ)- ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਪੰਜਾਬ ਪੁਲਿਸ ਵਲੋਂ ਇੱਕ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸੰਦੀਪ ਕੁਮਾਰ ਮਲਿਕ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋ ਦਿੱਤੇ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸਰਬਜੀਤ ਸਿੰਘ ਬਾਹੀਆ ਸਾਹਿਬ ਪੀ ਪੀ ਐਸ , ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਨਰਿੰਦਰ ਸਿੰਘ ਪੀ ਪੀ ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਰੂਰਲ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਸਬ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਬੁਲੋਵਾਲ, ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਏ ਐਸ ਆਈ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਗੁਰਦੂਆਰਾ ਸਤਿਗੁਰੂ ਰਵੀਦਾਸ ਮਹਾਰਾਜ ਜੀ ਕੋਲੋ ਰਾਮਪਾਲ ਪੁੱਤਰ ਹਰਭਜਨ ਲਾਲ ਵਾਸੀ ਵਾਰਡ ਨੰਬਰ 5 ਸ਼ਾਮ ਚੁਰਾਸੀ ਥਾਣਾ ਬੁਲੋਵਾਲ ਨੂੰ ਸ਼ੱਕ ਦੇ ਤੋਰ ਤੇ ਕਾਬੂ ਕਰਕੇ ਜਦੋ ਉਸਦੀ ਤਲਾਸ਼ੀ ਲਈ ਤਾ ਰਾਮਪਾਲ ਪਾਸੋ 44 ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ। ਜਿਸ ਤੇ ਉਕਤ ਵਿਰੁੱਧ ਥਾਣਾ ਬੁਲੋਵਾਲ ਵਿਖ਼ੇ ਮੁਕੱਦਮਾ ਦਰਜ ਕੀਤਾ ਗਿਆ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀ ਰਾਮਪਾਲ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਉਕਤ ਕੋਲੋਂ ਬਰੀਕੀ ਨਾਲ ਪੁੱਛ ਗਿੱਛ ਜਾਵੇਗੀ।

By admin

Related Post