Breaking
Fri. Oct 10th, 2025

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਸਾਹਿਬ ਅਸਲਾਮਾਬਾਦ ਤੋਂ ਪ੍ਰਭਾਤ ਫੇਰੀਆਂ ਆਰੰਭ

ਸ੍ਰੀ ਗੁਰੂ ਰਵਿਦਾਸ

ਹੁਸ਼ਿਆਰਪੁਰ 5 ਜਨਵਰੀ (ਤਰਸੇਮ ਦੀਵਾਨਾ )- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ 1 ਜਨਵਰੀ 2025 ਤੋਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਮੰਦਿਰ ਸਭਾ (ਰਜਿ.) ਅਸਲਾਮਾਬਾਦ ਹੁਸ਼ਿਆਰਪੁਰ ਤੋਂ ਪ੍ਰਭਾਤਫੇਰੀਆਂ ਆਰੰਭ ਹੋਈਆਂ ਹਨ। ਅੱਜ ਚੌਥੇ ਦਿਨ ਦੀ ਪ੍ਰਭਾਤਫੇਰੀ ਓਂਕਾਰ ਸਿੰਘ ਦੇ ਗ੍ਰਹਿ ਵਿਖੇ ਸੁਖਮਨੀ ਸਾਹਿਬ ਦੇ ਪਾਠ ਤੋਂ ਉਪਰੰਤ ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸਭਾ ਅਸਲਾਮਾਬਾਦ ਦੇ ਪ੍ਰਧਾਨ ਨੇ ਦੱਸਿਆ ਕਿ 1 ਜਨਵਰੀ ਤੋਂ ਪ੍ਰਭਾਤਫੇਰੀਆਂ ਆਰੰਭ ਹੋਈਆਂ ਹਨ ਜੋ ਕਿ 10 ਫਰਵਰੀ ਤੱਕ ਨਿਰੰਤਰ ਜਾਰੀ ਰਹਿਣਗੀਆਂ। ਉਨਾਂ ਦੱਸਿਆ ਕਿ 10 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਹਨਾ ਦੱਸਿਆ ਕਿ ਹਰ ਸਾਲ ਦੀ ਤਰਾਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿਚ ਨਗਰ ਕੀਰਤਨ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਸਜਾਏ ਜਾਣਗੇ।

By admin

Related Post