ਹੁਸ਼ਿਆਰਪੁਰ 16 ਜੂਨ ( ਤਰਸੇਮ ਦੀਵਾਨਾ ) ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵੱਲੋਂ ਪਿਛਲੇ ਦਿਨੀਂ ਅਹਿਮਦਾਬਾਦ ਹਵਾਈ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਅਤਿਅੰਤ ਭਿਆਨਕ ਹਾਦਸੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੰਤ ਸਰਵਣ ਦਾਸ ਬੋਹਣ, ਸੰਤ ਨਿਰਮਲ ਦਾਸ ਬਾਬੇ ਜੌੜੇ ਅਤੇ ਸਮੂਹ ਸੰਤਾਂ ਮਹਾਂਪੁਰਸ਼ਾਂ ਨੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਮ੍ਰਿਤਕਾਂ ਦੇ ਪਰਿਵਾਰਾਂ ਲਈ ਕਦੀ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਇਹ ਦੇਸ਼ ਲਈ ਵੀ ਬਹੁਤ ਵੱਡਾ ਘਾਟਾ ਹੈ। ਸੰਤਾਂ ਮਹਾਂਪੁਰਸ਼ਾਂ ਨੇ ਕਿਹਾ ਕਿ ਅਹਿਮਦਾਬਾਦ ਸਰਦਾਰ ਵਲਬ ਭਾਈ ਪਟੇਲ ਹਵਾਈ ਅੱਡੇ ਨੇੜੇ ਵਾਪਰੇ ਇਸ ਹਵਾਈ ਹਾਦਸੇ ਜਿਸ ਵਿੱਚ 241 ਭਾਰਤੀ ਅਤੇ ਵਿਦੇਸ਼ੀ ਨਾਗਰਿਕ ਹਾਦਸੇ ਦਾ ਸ਼ਿਕਾਰ ਹੋ ਗਏ ।
ਉਨ੍ਹਾਂ ਕਿਹਾ ਉਡਾਣ ਭਰਨ ਤੋਂ ਥੋੜੀ ਦੇਰ ਬਾਅਦ ਹਾਦਸਾ ਹੋਣ ਨਾਲ ਸੁਣਕੇ ਮੰਨ ਨੂੰ ਬਹੁਤ ਦੁੱਖ ਪਹੁੰਚਿਆ। ਉਹਨਾਂ ਵਿਛੜੀਆਂ ਰੂਹਾਂ ਨੂੰ ਮਾਲਕ ਦੇ ਚਰਨਾਂ ਵਿਚ ਨਿਵਾਸ ਬਖਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਪਰਿਵਾਰਾਂ ਨੂੰ ਇਹ ਭਾਣਾ ਸਹਿਣ ਕਰਨ ਦਾ ਬਲ ਬਖਸ਼ਿਸ਼ ਕਰਨ ਲਈ ਅਰਦਾਸ ਕੀਤੀ। ਸੰਤਾਂ ਮਹਾਂਪੁਰਸ਼ਾਂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੁਖੀ ਪਰਿਵਾਰਾਂ ਅਤੇ ਦੇਸ਼ ਨਾਲ ਖੜੀ ਹੈ। ਉਨਾਂ ਇਸ ਦੁਖਦਾਈ ਹਾਦਸੇ ਦੀ ਬਰੀਕੀ ਨਾਲ ਜਾਂਚ ਕਰਵਾਉਣ ਲਈ ਵੀ ਅਪੀਲ ਕੀਤੀ ਉਹਨਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆ ਘਟਨਾਵਾਂ ਨੂੰ ਰੋਕਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਸੰਤ ਸਰਵਣ ਦਾਸ ਸਲੇਮਟਾਵਰੀ, ਸੰਤ ਪਰਮਜੀਤ ਦਾਸ ਨਗਰ, ਸੰਤ ਬਲਵੰਤ ਸਿੰਘ ਡਿਗਰੀਆਂ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ ਧਰਮਪਾਲ ਸ਼ੇਰਗੜ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਕੁਲਦੀਪ ਦਾਸ ਬਸੀ ਮਰੂਫ, ਭੈਣ ਸੰਤੋਸ਼ ਕੁਮਾਰੀ ਪ੍ਰਧਾਨ ” ਨਾਰੀ ਸ਼ਕਤੀ ਫਾਊਡੇਸ਼ਨ ਭਾਰਤ”, ਸੰਤ ਬੀਬੀ ਕੁਲਦੀਪ ਕੌਰ ਮੈਹਿਨਾ, ਸੰਤ ਮਨਜੀਤ ਦਾਸ ਬਿਛੋਹੀ, ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਗੁਰਮੀਤ ਦਾਸ, ਸੰਤ ਰਜੇਸ਼ ਦਾਸ ਬਜਵਾੜਾ, ਵੀ ਹਾਜਰ ਸਨ।