Breaking
Sun. Jan 11th, 2026

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਆਂਮਾਰ ਅਤੇ ਥਾਈਲੈਂਡ ਵਿੱਚ ਆਏ ਵਿਨਾਸ਼ਕਾਰੀ ਭੁਚਾਲ ਨੂੰ ਲੈ ਕੇ ਚਿੰਤਾ ਵਿਅਕਤ ਕੀਤੀ

ਥਾਈਲੈਂਡ

ਜਲੰਧਰ 28 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਉਨ੍ਹਾਂ ਨੇ ਆਪਦਾ ਦੁਆਰਾ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਭਾਰਤ ਇਸ ਕਠਿਨ ਸਮੇਂ ਵਿੱਚ ਮਿਆਂਮਾਰ ਅਤੇ ਥਾਈਲੈਂਡ ਦੀਆਂ ਸਰਕਾਰਾਂ ਅਤੇ ਉੱਥੋਂ ਦੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਲਈ ਤਿਆਰ ਹੈ।

ਐਕਸ (X ) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ: “ਮਿਆਂਮਾਰ ਅਤੇ ਥਾਈਲੈਂਡ ਵਿੱਚ ਭੁਚਾਲ ਦੇ ਬਾਅਦ ਦੀ ਸਥਿਤੀ ਤੋਂ ਚਿੰਤਿਤ ਹਾਂ। ਸਭ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਕਰਦਾ ਹਾਂ। ਭਾਰਤ ਹਰ ਸੰਭਵ ਸਹਾਇਤਾ ਦੇਣ ਦੇ ਲਈ ਤਿਆਰ ਹੈ। ਇਸ ਸਬੰਧ ਵਿੱਚ ਅਸੀਂ ਆਪਣੇ ਅਧਿਕਾਰੀਆਂ ਨੂੰ ਤਿਆਰ ਰਹਿਣ ਨੂੰ ਕਿਹਾ ਹੈ। ਨਾਲ ਹੀ ਵਿਦੇਸ਼ ਮੰਤਰਾਲੇ ਨੂੰ ਮਿਆਂਮਾਰ ਅਤੇ ਥਾਈਲੈਂਡ ਦੀਆਂ ਸਰਕਾਰਾਂ ਦੇ ਨਾਲ ਸੰਪਰਕ ਵਿੱਚ ਰਹਿਣ ਲਈ ਭੀ ਕਿਹਾ ਹੈ।”

By admin

Related Post