ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਮੀਟਿੰਗ ਏ.ਐਸ.ਕਾਲਜ ਖੰਨਾ ਵਿਖੇ ਹੋਈ

ਪ੍ਰਾਈਵੇਟ ਕਾਲਜ

ਜਲੰਧਰ 9 ਦਸੰਬਰ (ਜਸਵਿੰਦਰ ਸਿੰਘ ਆਜ਼ਾਦ)- ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ, ਪੀ.ਸੀ.ਐਨ.ਟੀ.ਈ.ਯੂ (ਰਜਿ. ਨੰ. 39/2015) ਦੇ ਮੈਂਬਰਾਂ ਦੀ ਮੀਟਿੰਗ ਏ.ਐਸ.ਕਾਲਜ ਖੰਨਾ ਵਿਖੇ ਹੋਈ। ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ ਦੇ ਘੱਟੋਂ-ਘੱਟ 25 ਕਾਲਜਾਂ ਦੇ ਨਾਨ-ਟੀਚਿੰਗ ਯੂਨੀਅਨ ਦੇ ਅਹੁਦੇਦਾਰ ਹਾਜ਼ਰ ਸਨ। ਮੀਟਿੰਗ ਵਿੱਚ ਪੰਜਾਬ ਦੇ ਏਡਿਡ ਕਾਲਜਾਂ ਦੇ ਨਾਨ-ਟੀਚਿੰਗ ਕਰਮਚਾਰੀਆਂ ਨੂੰ 6 ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਮਾਮਲੇ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਇਹ ਮੰਗ ਸਰਕਾਰ ਕੋਲ ਉਠਾਉਣ ਦਾ ਫੈਸਲਾ ਕੀਤਾ ਗਿਆ।

6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਅੰਦੋਲਨ ਦਾ ਪ੍ਰੋਗਰਾਮ ਪੂਰੇ ਜੋਸ਼ ਨਾਲ ਜਾਰੀ ਰੱਖਿਆ ਜਾਵੇਗਾ। ਮੀਟਿੰਗ ਵਿੱਚ ਪ੍ਰਧਾਨ ਰਾਜੀਵ ਸ਼ਰਮਾ, ਸਲਾਹਾਕਾਰ ਸਵਿੰਦਰ ਸਿੰਘ, ਜਨਰਲ ਸਕੱਤਰ ਜਗਦੀਪ ਸਿੰਘ, ਅਮਰੀਕ ਸਿੰਘ, ਸ਼ਮਸ਼ੇਰ ਸਿੰਘ, ਰਵੀ ਮੈਨੀ, ਰਾਜੀਵ ਭਾਟੀਆ, ਲਖਵਿੰਦਰ ਸਿੰਘ, ਨਿਰਮਲਜੀਤ ਕੌਰ ਅਤੇ ਜਸਵਿੰਦਰ ਕੌਰ ਹਾਜ਼ਰ ਸਨ।

ਸ੍ਰੀ ਰਾਕੇਸ਼ ਸ਼ੋਰੀ, ਰਵਿੰਦਰ ਕੁਮਾਰ, ਸ੍ਰੀ ਪ੍ਰਵੀਨ ਕੁਮਾਰ ਹਾਂਡਾ, ਸ੍ਰੀ ਦਵਿੰਦਰ ਕੁਮਾਰ, ਸ੍ਰੀ ਜਸਪ੍ਰੀਤ ਸਿੰਘ ਨੇ ਵੀ ਮੀਟਿੰਗ ਨੂੰ ਸੰਬੋਧਿਤ ਕੀਤਾ। ਅੰਤ ਵਿੱਚ ਸਾਰਿਆਂ ਨੇ ਏ.ਐਸ. ਕਾਲਜ ਖੰਨਾ ਦੇ ਸਟਾਫ਼ ਦਾ ਮੀਟਿੰਗ ਕਰਵਾਉਣ ਲਈ ਧੰਨਵਾਦ ਕੀਤਾ।

By admin

Related Post