Breaking
Tue. Jul 15th, 2025

‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸੂਬੇ ਦੇ ਸਰਕਾਰੀ ਸਕੂਲਾਂ ਲਈ ਬਣੀ ਵਰਦਾਨ : ਇੰਦਰਜੀਤ ਕੌਰ ਮਾਨ

ਪੰਜਾਬ ਸਿੱਖਿਆ ਕ੍ਰਾਂਤੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਕਲਾਂ, ਚੀਮਾ ਖੁਰਦ ਤੇ ਬਿਲਗਾ ’ਚ 59.56 ਲੱਖ ਦੇ ਵਿਕਾਸ ਕਾਰਜ ਲੋਕ ਅਰਪਣ

ਨਕੋਦਰ/ਜਲੰਧਰ 26 ਮਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤਹਿਤ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਜਲੰਧਰ ਦੇ 9 ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਰਮੀ ਸਕੂਲਾਂ ਵਿੱਚ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕੀਤਾ ਗਿਆ।

ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ, ਕਲਾਂ ਚੀਮਾ ਖੁਰਦ ਵਿਖੇ 51 ਲੱਖ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਗਾ ਵਿਖੇ 8.56 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਜਿਵੇਂ ਨਵੇਂ ਕਲਾਸ ਰੂਮ, ਸਾਇੰਸ ਤੇ ਕਾਮਰਸ ਲੈਬਾਰਟੀਆਂ, ਚਾਰਦੀਵਾਰੀਆਂ, ਨਵੇਂ ਪਖ਼ਾਨੇ, ਫਰਨੀਚਰ ਆਦਿ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ

ਇਸ ਮੌਕੇ ਉਦਘਾਟਨੀ ਸਮਾਰੋਹਾਂ ਵਿੱਚ ਆਏ ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਮੇਂ ਜੋ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ਉਹ ਬਹੁਤ ਹੀ ਪ੍ਰਸੰਸ਼ਾ ਯੋਗ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ ਜਿਥੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੀ ਤਰਜ ’ਤੇ ਹੀ ਬਹਿਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਉਕਤ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ 7.38 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤੇਹੰਗ ਵਿਖੇ 11.88 ਲੱਖ ਰੁਪਏ, ਸਰਕਾਰੀ ਪ੍ਰਾਇਰਮੀ ਸਕੂਲ ਮਨਸੂਰਪੁਰ ਵਿਖੇ 2 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤੇਹੰਗ ਵਿਖੇ 2 ਲੱਖ ਰੁਪਏ, ਸਰਕਾਰੀ ਪ੍ਰਾਇਰਮੀ ਸਕੂਲ ਸੀਸ਼ੂਵਾਲ ਵਿਖੇ 2.20 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰੇਰੂ ਵਿਖੇ 9.51 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਾਲੂ ਮੁੰਡੀ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

By admin

Related Post